ਨਿਹਾਲ ਸਿੰਘ ਵਾਲਾ, 12 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਸਾਲਾਨਾ ਇਨਾਮ ਵੰਡ ਸਮਾਗਮ 13 ਅਪ੍ਰੈਲ ਨੂੰ ਹੋਵੇਗਾ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਇਹ ਸਮਾਗਮ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹੋਵੇਗਾ ਤੇ ਇਸ ਮੌਕੇ ਸਕੂਲ ਦੇ ਬਾਲ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕਰਨਗੇ | ਉਨ੍ਹਾਂ ਦੱਸਿਆ ਕਿ ਲੰਘੇ ਸੈਸ਼ਨ ਦੌਰਾਨ ਪੜ੍ਹਾਈ ਤੇ ਹੋਰਨਾਂ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਉਚੇਚਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਸੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਅੰਗਰੇਜ਼ੀ ਮੀਡੀਅਮ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਉਨ੍ਹਾਂ ਖ਼ੁਲਾਸਾ ਕੀਤਾ ਕਿ ਸਾਡਾ ਮਿਸ਼ਨ ਤੇ ਵਿਜ਼ਨ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਤੇ ਭਵਿੱਖ ਦੀਆਂ ਚੁਣੌਤੀਆਂ ਨਾਲ ਜੂਝਣ ਦੇ ਸਮਰੱਥ ਬਣਾਉਣਾ ਹੈ |