07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਮਸ਼ੀਨਾਂ 'ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਜਸਪਾਲ ਸਿੰਘ ਬੱਬੀ)-ਡਾ. ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜ਼ਿਲ੍ਹੇ ਦੇ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓ. ਤੇ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤਾਂ 'ਚ ਹੀ ਵਾਹੁਣ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਕਰਨ ਲਈ ਸਬੰਧਿਤ ਮਸ਼ੀਨਾਂ ਨੂੰ ਸਬਸਿਡੀ 'ਤੇ ਲੈਣ ਲਈ ਮਿਤੀ 24 ਅਪ੍ਰੈਲ 2026 ਤੱਕ ਆਪਣੇ ਬਿਨੈ ਪੱਤਰ ਆਨਲਾਈਨ ਪੋਰਟਲ 'ਤੇ ਅਪਲਾਈ ਕਰਨ | ਉਨ੍ਹਾਂ ਕਿਹਾ ਕਿ ਸਪੈਸ਼ਲ ਕੰਪੋਨੈਂਟ ਅਧੀਨ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਸਕੀਮ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ | ਵਿਭਾਗ ਵਲੋਂ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਤੇ ਐਫ.ਪੀ.ਓਜ ਦੀਆਂ ਸਾਰੀਆਂ ਯੋਗ ਅਰਜ਼ੀਆਂ ਨੂੰ ਸਬਸਿਡੀ ਪ੍ਰਦਾਨ ਕਰਨ ਲਈ ਪਹਿਲ ਦਿੱਤੀ ਜਾਵੇਗੀ | ਵਿਭਾਗ ਵਲੋਂ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਸਰਫੇਸ ਸੀਡਰ, ਪੈਡੀ ਸਟਰਾਅ ਸ਼ਰੈਡਰ/ਮਲਚਰ ਤੇ ਉਲਟਾਵੇਂ ਪਲਾਓ ਤੇ ਉਪਦਾਨ ਦਿੱਤਾ ਜਾ ਰਿਹਾ ਹੈ | ਇਨ੍ਹਾਂ ਖੇਤੀ ਸੰਦਾਂ ਤੇ ਉਪਦਾਨ ਪ੍ਰਾਪਤ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿਚ ਕੈਂਪ ਲਗਾ ਕੇ ਖੇਤੀ ਸੰਦ ਉਪਦਾਨ ਤੇ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਲੈਣ ਤੇ ਜੇਕਰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਵਿਭਾਗ ਨਾਲ ਤਾਲਮੇਲ ਕਰਨ |

Ad Position 22
No active advertisement
ਪਿਛਲੀ ਖ਼ਬਰ ਡੀ.ਐਸ. ਬਲੌਸਮ ਹਾਈ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਵਲੋਂ ਦੇਸੀ ਨਵੇਂ ਸਾਲ ਦਾ ਕੈਲੰਡਰ ਜਾਰੀ <br/>
Ad Position 24