07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ, ਡਾ. ਹਰਜੀਤ ਸਿੰਘ, ਚੇਅਰਮੈਨ ਡਾ. ਲਖਵਿੰਦਰ ਸਿੰਘ, ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ 2022 ਵਿਚ 'ਆਪ' ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਸਾਡੇ ਮਸਲੇ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਵਾਅਦਾ ਹੁਣ ਤੱਕ ਵਫ਼ਾ ਨਹੀਂ ਹੋ ਸਕਿਆ ਤੇ ਹੁਣ ਤੱਕ ਸਾਨੂੰ ਸਿਰਫ਼ ਲਾਰੇ ਹੀ ਲਾਏ ਹਨ | ਇਸ ਕਰ ਕੇ ਸਾਨੂੰ ਮਜਬੂਰਨ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਣਾ ਪੈ ਰਿਹਾ ਹੈ | ਆਉਣ ਵਾਲੀ 11 ਮਈ ਨੂੰ ਸੰਗਰੂਰ ਵਿਖੇ ਇਕ ਪੰਜਾਬ ਪੱਧਰੀ ਵੱਡੀ ਰੈਲੀ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਮੀਟਿੰਗ ਵਿਚ ਡਾ. ਬੋਹੜ ਸਿੰਘ, ਡਾ. ਰਣਜੀਤ ਸਿੰਘ, ਡਾ. ਹਰਜੀਤ ਸਿੰਘ ਨੇ ਆਪਣੇ ਵਿਚਾਰ ਰੱਖਦਿਆਂ ਸਾਰੇ ਸਾਥੀਆਂ ਨੂੰ 11 ਮਈ ਨੂੰ ਸਰਕਾਰ ਵਿਰੁੱਧ ਹੋਣ ਵਾਲੀ ਰੈਲੀ ਵਿਚ ਹਿੱਸਾ ਲੈਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਪਹੁੰਚੇ ਹਲਕਾ ਮੋਗਾ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਜਸਵੀਰ ਸਿੰਘ ਸੰਘਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਜਗਜੀਤ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਬਲਦੇਵ ਸਿੰਘ, ਡਾ. ਗਮਦੂਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਗੁਰਮੀਤ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਕਿੱਕਰ ਸਿੰਘ, ਡਾ. ਨਛੱਤਰ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਵੀਰਪਾਲ ਕੌਰ, ਡਾ. ਪ੍ਰਦੀਪ, ਡਾ. ਅਮਨਦੀਪ ਸਿੰਘ, ਡਾ. ਕਿਸ਼ਨ ਪੱਪੂ, ਡਾ. ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਡਾ. ਸੰਦੀਪ ਸਿੰਘ, ਡਾ. ਬਲਵੰਤ ਸਿੰਘ, ਡਾ. ਰਛਪਾਲ ਸਿੰਘ, ਡਾ. ਰਾਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਡੀ.ਐਸ. ਬਲੌਸਮ ਹਾਈ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24