ਨਿਹਾਲ ਸਿੰਘ ਵਾਲਾ, 12 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੁਆਰਾ ਚਲਾਈ ਜਾ ਰਹੀ ਪੁਰਾਣੀ ਨਾਮੀ ਸਿੱਖਿਆ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ | ਇਸ ਨਿਵੇਕਲੀ ਪ੍ਰਦਰਸ਼ਨੀ ਦੌਰਾਨ ਪਿ੍ੰਸੀਪਲ ਸੰਦੀਪ ਸਿੰਘ ਵੋਹਰਾ, ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ, ਮੈਡਮ ਬਲਵੀਰ ਕੌਰ ਤੇ ਮੈਡਮ ਪ੍ਰਵੀਨ ਨੇ ਸਰਗਰਮ ਭੂਮਿਕਾ ਨਿਭਾਈ | ਮੈਡਮ ਸਤਿੰਦਰਪਾਲ ਕੌਰ, ਮੈਡਮ ਬਲਵੀਰ ਕੌਰ ਤੇ ਮੈਡਮ ਪ੍ਰਵੀਨ ਨੇ ਬੱਚਿਆਂ ਨੂੰ ਕਵੀਸ਼ਰੀ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਭਾਈ ਜਗਪ੍ਰੀਤ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਕੀਤੇ ਗਏ ਲਾ ਮਿਸਾਲ ਯਤਨਾਂ ਦਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਟੇਕ ਸਿੰਘ ਧਨੌਲਾ, ਸਿੱਖਿਆ ਸਕੱਤਰ ਸੁਖਮੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਗੁਰਮੀਤ ਸਿੰਘ ਬੂਹ, ਮੈਨੇਜਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਧਰਮ ਪ੍ਰਚਾਰ ਕਮੇਟੀ ਸਬ ਇੰਚਾਰਜ ਤਲਵੰਡੀ ਸਾਬੋ ਭਾਈ ਭੋਲਾ ਸਿੰਘ ਸਮੇਤ ਵੱਡੀ ਗਿਣਤੀ 'ਚ ਅਹਿਮ ਹਸਤੀਆਂ ਤੇ ਸੰਗਤ ਨੇ ਪਹੁੰਚ ਕੇ ਪ੍ਰਦਰਸ਼ਨੀ ਅਤੇ ਕਵੀਸ਼ਰੀ ਆਦਿ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਹ ਪ੍ਰਦਰਸ਼ਨੀ ਸਿੱਖ ਧਰਮ ਤੇ ਮਾਣਮੱਤੇ ਇਤਿਹਾਸ ਦੀ ਗੌਰਵਮਈ ਵਿਰਾਸਤ ਨੂੰ ਰੂਪਮਾਨ ਕਰਨ ਦਾ ਇਕ ਵਿਸ਼ੇਸ਼ ਯਤਨ ਸੀ, ਜੋ ਆਪਣਾ ਸਾਰਥਿਕ ਸੰਦੇਸ਼ ਦੇਣ 'ਚ ਪੂਰੀ ਤਰ੍ਹਾਂ ਸਫਲ ਰਹੀ ਹੈ |