06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 49.43 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਵਾਰਡ ਨੰਬਰ 4 ਬਸਤੀ ਗੋਬਿੰਦਗੜ੍ਹ ਦੇ ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ ਦੇ ਵਾਰਡ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 49.43 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ, ਯੁਵਾ ਆਗੂ ਗੌਰਵ ਗਰਗ ਅਤੇ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਲਟਾ ਸਮੇਤ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਮੌਜੂਦ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਗਰਾਂਟਾਂ ਪ੍ਰਾਪਤ ਕਰ ਕੇ ਮੋਗਾ ਸ਼ਹਿਰ ਦੇ ਵਾਰਡਾਂ ਵਿਚ ਵਿਕਾਸ ਕਾਰਜ ਇਸ ਸਮੇਂ ਜੰਗੀ ਪੱਧਰ 'ਤੇ ਜਾਰੀ ਹਨ | ਉਨ੍ਹਾਂ ਵਾਰਡ ਨਿਵਾਸੀਆਂ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਸਤਿਕਾਰ ਲਈ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ਸਬਜ਼ੀ ਮੰਡੀ ਵਿਚ ਨਵੀਆਂ ਦੁਕਾਨਾਂ ਦੀ ਉਸਾਰੀ ਜਲਦੀ ਸ਼ੁਰੂ ਹੋਵੇਗੀ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br... ਅਗਲੀ ਖ਼ਬਰ ਬੀ. ਐੱਡ ਕਾਲਜ ਢੁੱਡੀਕੇ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24