ਧਰਮਕੋਟ, 12 ਅਪ੍ਰੈਲ (ਪਰਮਜੀਤ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਜਲਾਲਾਬਾਦ ਪੂਰਬੀ (ਧਰਮਕੋਟ) ਵਿਖੇ ਕਾਲਜ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਇਕ ਵਿਸ਼ੇਸ਼ ਸਮਾਗਮ ਦੀ ਤਿਆਰੀ ਕਾਲਜ ਦੇ ਪਿ੍ੰਸੀਪਲ ਇੰਚਾਰਜ ਡਾ. ਮਧੂ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਹਲਕਾ ਧਰਮਕੋਟ ਨੇ ਮੁੱਖ ਮਹਿਮਾਨ ਵਜੋਂ ਜਦ ਕਿ 'ਅਜੀਤ' ਉਪ ਦਫ਼ਤਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਪਹੁੰਚਣ 'ਤੇ ਮੁੱਖ ਮਹਿਮਾਨ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਸੁਰਿੰਦਰਪਾਲ ਸਿੰਘ ਦਾ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਗੋਇਲ ਸੀ.ਏ. ਪੈ੍ਰਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ, ਪਿ੍ੰਸੀਪਲ ਮਧੂ ਸ਼ਰਮਾ ਤੇ ਸਮੁੱਚੇ ਸਟਾਫ਼ ਵਲੋਂ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ | ਵਿਦਾਇਗੀ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ | ਪ੍ਰੋਗਰਾਮ ਦੌਰਾਨ ਬੀ.ਏ. ਐਲ.ਐਲ.ਬੀ. ਅਤੇ ਐਲ.ਐਲ.ਬੀ. ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਦੇ ਕੇ ਮੁੱਖ ਮਹਿਮਾਨ ਲਾਡੀ ਢੋਸ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪੈ੍ਰਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਤੇ ਚੇਅਰਮੈਨ ਰਵਿੰਦਰ ਗੋਇਲ ਸੀ.ਏ. ਨੇ ਆਪਣੇ ਸੰਬੋਧਨ ਵਿਚ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਇੰਚਾਰਜ ਸੁਰਿੰਦਰਪਾਲ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਉਹ ਬਾਬਾ ਕੁੰਦਨ ਸਿੰਘ ਲਾਅ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਰਿਣੀ ਹਨ ਜਿਨ੍ਹਾਂ ਨੇ ਧਰਮਕੋਟ ਵਰਗੇ ਪਛੜੇ ਹਲਕੇ ਵਿਚ ਲਾਅ ਕਾਲਜ ਖ਼ੋਲ ਕੇ ਧਰਮਕੋਟ ਹਲਕੇ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ | ਸਮਾਗਮ ਦੌਰਾਨ ਨਵਨੀਤ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਸਿਮਰਜੀਤ ਕੌਰ ਮਿਸ ਫੇਅਰਵੈੱਲ ਦਾ ਖ਼ਿਤਾਬ ਦੇ ਕੇ ਨਿਵਾਜਿਆਂ ਗਿਆ | ਇਸ ਮੌਕੇ ਹੋਰਨਾਂ ਤੋ ਇਲਾਵਾ ਹਰਪ੍ਰੀਤ ਸਿੰਘ ਰਿੱਕੀ ਚੇਅਰਮੈਨ ਲੈਂਡਮਾਰਗੇਜ ਬੈਂਕ, ਸੁਖਵੀਰ ਸਿੰਘ ਕੌਂਸਲਰ ਧਰਮਕੋਟ, ਗੁਰਮੀਤ ਸਿੰਘ ਕੌਂਸਲਰ ਧਰਮਕੋਟ ਤੇ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | ਸਮਾਗਮ ਦੇ ਅਖੀਰ ਵਿਚ ਪਿ੍ੰਸੀਪਲ ਇੰਚਾਰਜ ਡਾ. ਮਧੂ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |