06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਪੈਨਸ਼ਨ ਯੂਨੀਅਨ ਬਰਾਂਚ ਮੋਗਾ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਪੈਨਸ਼ਨ ਯੂਨੀਅਨ ਬਰਾਂਚ ਮੋਗਾ ਦੀ ਮਹੀਨਾਵਾਰ ਮੀਟਿੰਗ ਬਰਾਂਚ ਦੇ ਐਕਟਿੰਗ ਪ੍ਰਧਾਨ ਅਜਮੇਰ ਸਿੰਘ ਅਖਾੜਾ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਵਿਚ ਬਲਵਿੰਦਰ ਸਿੰਘ ਨਿਆਮੀ ਵਾਲਾ ਦੇ ਅਤੇ ਬਲਵਿੰਦਰ ਸਿੰਘ ਧਰਮਕੋਟ ਦੀ ਪਤਨੀ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ | ਉਪਰੰਤ ਮੀਟਿੰਗ ਦੀ ਕਾਰਵਾਈ ਭੁਪਿੰਦਰ ਸਿੰਘ ਸੇਖੋਂ ਨੇ ਚਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਹੁਣ ਮਾਣਯੋਗ ਅਦਾਲਤਾਂ ਦੇ ਹੁਕਮਾਂ ਨੂੰ ਵੀ ਟਿੱਚ ਜਾਣਦੀ ਹੈ | ਹੁਕਮਾਂ ਨੂੰ ਟਾਲਣ ਦਾ ਹਰ ਹੀਲਾ ਵਰਤ ਰਹੀ ਹੈ | ਉਨ੍ਹਾਂ ਮਾਣਯੋਗ ਅਦਾਲਤ ਵਲੋਂ ਮੁਲਾਜ਼ਮਾਂ ਨੂੰ ਡੀ.ਏ. ਦੇਣ ਦੇ ਹੁਕਮ ਜਾਰੀ ਕਰਨ ਦਾ ਧੰਨਵਾਦ ਕੀਤਾ ਪਰ ਪੰਜਾਬ ਸਰਕਾਰ ਵਲੋਂ ਹਲਫ਼ਨਾਮਾ ਦੇਣਾ ਕਿ ਸਰਕਾਰ ਦੀ ਮਰਜ਼ੀ ਹੈ ਮੁਲਾਜ਼ਮਾਂ ਨੂੰ ਡੀ.ਏ. ਦੇਵੇ ਜਾਂ ਨਾ ਦੇਵੇ, ਨਿੰਦਣਯੋਗ ਹੈ ਜਦ ਕਿ ਪੰਜਾਬ ਸਰਕਾਰ ਪਹਿਲਾਂ ਤੋਂ ਕੇਂਦਰ ਸਰਕਾਰ ਦੀ ਤਰਜ਼ 'ਤੇ ਲਗਾਤਾਰ ਡੀ.ਏ. ਦੇ ਰਹੀ ਹੈ | ਇਸ ਮੌਕੇ ਗੁਰਜੰਟ ਸਿੰਘ ਕੋਕਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ਼ਤਿਹਾਰਾਂ ਰਾਹੀਂ ਪ੍ਰਚਾਰ ਤਾਂ ਕਰ ਰਹੀ ਹੈ ਕਿ ਸਰਕਾਰ ਨੇ ਨਵੀਆਂ ਬੱਸਾਂ ਪਾਈਆਂ ਹਨ ਪਰ ਇਹ ਸਾਰੀਆਂ ਬੱਸਾਂ ਕਿੱਲੋਮੀਟਰ ਸਕੀਮ ਅਧੀਨ ਹੀ ਪਾਈਆਂ ਗਈਆਂ ਹਨ | ਪੰਜਾਬ ਦਾ ਮੁੱਖ ਮੰਤਰੀ ਕਿਸੇ ਵੀ ਮੁਲਾਜ਼ਮ, ਮਜ਼ਦੂਰ ਜਾਂ ਕਿਸਾਨਾਂ ਦੀ ਜਥੇਬੰਦੀ ਨੂੰ ਟਿੱਚ ਕਰ ਕੇ ਸਮਝ ਰਿਹਾ ਹੈ | ਉਸ ਨੇ ਕਿਸੇ ਜਥੇਬੰਦੀ ਦੇ ਮਸਲੇ ਹੱਲ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ | ਇਸ ਮੌਕੇ ਕਾਮਰੇਡ ਜਗਦੀਸ਼ ਸਿੰਘ ਚਾਹਲ ਸੂਬਾ ਪ੍ਰਧਾਨ ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਬੋਲਦਿਆਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਧੋਖਾ ਹੀ ਕੀਤਾ ਹੈ ਪਰ ਇਹ ਸਰਕਾਰ ਤਾਂ ਸਭ ਤੋਂ ਨਿਕੰਮੀ ਹੀ ਨਿਕਲੀ ਹੈ | ਮਸ਼ਹੂਰੀਆਂ 'ਤੇ ਬੇਤਹਾਸ਼ਾ ਖ਼ਰਚ ਕੀਤਾ ਜਾ ਰਿਹਾ ਹੈ ਜਦ ਕਿ ਕੰਮ ਕੋਈ ਨਹੀਂ ਕੀਤਾ ਜਾ ਰਿਹਾ | ਪੰਜਾਬ ਦੀਆਂ ਸਕੀਮਾਂ ਦਾ ਪ੍ਰਚਾਰ ਗੁਜਰਾਤ ਵਿਚ ਪੂਰੇ ਪੂਰੇ ਸਫ਼ੇ ਦੇ ਇਸ਼ਤਿਹਾਰ ਦੇ ਕੇ ਕੀਤਾ ਜਾ ਰਿਹਾ ਹੈ | ਉਨ੍ਹਾਂ ਹੈਲਥ ਸਕੀਮ ਲਈ 10 ਲੱਖ ਦੇ ਕਾਰਡ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਇਸ ਸਕੀਮ ਨੂੰ ਸਭ ਤੋਂ ਵੱਡੀ ਸਕੀਮ ਕਹਿ ਰਿਹਾ ਹੈ ਪਰ ਰਾਜਸਥਾਨ ਵਿਚ 25 ਲੱਖ ਰੁਪਏ ਦੀ ਬੀਮਾ ਸਕੀਮ ਪਹਿਲਾਂ ਹੀ ਚੱਲ ਰਹੀ ਹੈ | ਇਹ ਸਰਕਾਰ ਸਿਰਫ਼ ਤੇ ਸਿਰਫ਼ ਝੂਠ ਦੇ ਸਹਾਰੇ ਜਿੱਤਣਾ ਚਾਹੁੰਦੀ ਹੈ ਪਰ ਲੋਕ ਸਮਝ ਚੁੱਕੇ ਹਨ ਉਹ ਇਸ ਨੂੰ ਦੁਬਾਰਾ ਰਾਜ ਕਰਨ ਦਾ ਮੌਕਾ ਨਹੀਂ ਦੇਣਗੇ | ਉਨ੍ਹਾਂ ਪੈਨਸ਼ਨਰਾਂ ਨੂੰ ਵੀ ਅਪੀਲ ਕੀਤੀ ਕਿ ਅੱਜ ਤੋਂ ਹੀ ਇਹ ਸਰਕਾਰ ਨੂੰ ਚੱਲਦਾ ਕਰਨ | ਇਸ ਸਮੇਂ ਜਨ ਸਕੱਤਰ ਬੂਟਾ ਸਿੰਘ ਭੱਟੀ ਸਤਪਾਲ ਸਹਿਗਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਕੈਸ਼ੀਅਰ, ਚਮਕੌਰ ਸਿੰਘ ਲੰਗੇਆਣਾ, ਉਂਕਾਰ ਸਿੰਘ ਫਰਵਾਹਾ, ਸੁਰਜੀਤ ਸਿੰਘ ਡਰੋਲੀ, ਗੁਰਜੀਤ ਸਿੰਘ ਡਰੋਲੀ, ਅਵਤਾਰ ਸਿੰਘ, ਛਿੰਦਰਪਾਲ ਸਿੰਘ, ਕਰਨੈਲ ਸਿੰਘ ਭਲੂਰ, ਦਰਸ਼ਨ ਸਿੰਘ ਕਲਸੀ ਆਦਿ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਲਾਈਫ਼ ਲਾਈਨ ਵੈੱਲਫੇਅਰ ਕਲੱਬ ਦੀ ਮੀਟਿੰਗ ਆਧੁਨਿਕ ਸਹੂਲਤਾਂ ਵਾਲੀ ਐਂਬੂਲੈਂਸ ਖ਼ਰੀਦਣ 'ਤੇ ਜ਼ੋਰ <br/> ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਵਿਦਾਇਗੀ ਪਾਰਟੀ <br/>
Ad Position 24