06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲਾਈਫ਼ ਲਾਈਨ ਵੈੱਲਫੇਅਰ ਕਲੱਬ ਦੀ ਮੀਟਿੰਗ ਆਧੁਨਿਕ ਸਹੂਲਤਾਂ ਵਾਲੀ ਐਂਬੂਲੈਂਸ ਖ਼ਰੀਦਣ 'ਤੇ ਜ਼ੋਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਬਾਘਾ ਪੁਰਾਣਾ, 12 ਅਪ੍ਰੈਲ (ਟਿੰਕੂ ਕਾਠਪਾਲ)-ਇਲਾਕੇ ਦੀ ਪ੍ਰਸਿੱਧ ਲੋਕ ਭਲਾਈ ਸੰਸਥਾ ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਰਮਨਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਮੀਟਿੰਗ 'ਚ ਖ਼ਾਸ ਤੌਰ 'ਤੇ ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਐਂਬੂਲੈਂਸ ਖ਼ਰੀਦਣ ਦੇ ਮਾਮਲੇ 'ਤੇ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਰਮਨਦੀਪ ਅਰੋੜਾ ਨੇ ਕਿਹਾ ਕਿ ਇਲਾਕੇ ਵਿਚ ਇਸ ਵੇਲੇ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਐਂਬੂਲੈਂਸ ਦੀ ਕਮੀ ਹੈ, ਜਿਸ ਕਾਰਨ ਐਮਰਜੈਂਸੀ ਹਲਾਤਾਂ 'ਚ ਕਈ ਮਰੀਜ਼ਾਂ ਨੂੰ ਸਮੇਂ ਸਿਰ ਆਕਸੀਜ਼ਨ ਤੇ ਹੋਰ ਜ਼ਰੂਰੀ ਇਲਾਜ ਨਾ ਮਿਲਣ ਕਾਰਨ ਗੰਭੀਰ ਨੁਕਸਾਨ ਝੱਲਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਘਾਟ ਨੂੰ ਪੂਰਾ ਕਰਨ ਲਈ ਕਲੱਬ ਵਲੋਂ ਜਲਦ ਹੀ ਨਵੀਂ ਐਡਵਾਂਸ ਐਂਬੂਲੈਂਸ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ ਸਮੇਂ-ਸਮੇਂ 'ਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾਂਦੇ ਹਨ | ਇਹ ਪ੍ਰੋਜੈਕਟਾਂ ਵਿਚ ਐਂਬੂਲੈਂਸ ਸੇਵਾ, ਲੋੜਵੰਦਾਂ ਲਈ ਮੁਫ਼ਤ ਦਵਾਈਆਂ ਦੀ ਵੰਡ, ਗਰੀਬ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣਾ ਤੇ ਵਿਦ ਆਸ਼ਰਮ ਦੀ ਸਥਾਪਨਾ ਵਰਗੇ ਸਮਾਜਿਕ ਕਾਰਜ ਸ਼ਾਮਲ ਹਨ | ਮੀਟਿੰਗ ਵਿਚ ਇਹ ਵੀ ਉਭਾਰਿਆ ਗਿਆ ਕਿ ਕਲੱਬ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ | ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਇਹ ਸਾਰੇ ਲੋਕ ਭਲਾਈ ਦੇ ਉਪਰਾਲੇ ਐਨ.ਆਰ.ਆਈ. ਭਾਈਚਾਰੇ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਸੰਭਵ ਬਣਦੇ ਹਨ | ਮੀਟਿੰਗ ਦੇ ਅੰਤ 'ਚ ਮੈਂਬਰਾਂ ਵਲੋਂ ਸਮਾਜ ਸੇਵਾ ਦੇ ਇਸ ਯਤਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਵੀ ਲਿਆ ਗਿਆ | ਇਸ ਮੌਕੇ ਤਰੁਣ ਮਿੱਤਲ, ਦਵਿੰਦਰ ਕੁਮਾਰ ਬੱਲੁ, ਵਿਜੇ ਮਿੱਤਲ ਮੁਣਾ, ਪ੍ਰਵੀਨ ਸੇਤੀਆ, ਤੀਰਥ ਬਾਂਸਲ, ਬੀਰਬਲ ਸ਼ਰਮਾ, ਰਵੀ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਸੀ, ਨਾਲ ਹਾਂ ਤੇ ਹਮੇਸ਼ਾ ਨਾਲ ਰਹਾਂਗਾ-ਸਰਬਜੀਤ ਸਿੰਘ ਖ਼ਾਲਸਾ <br/> ਅਗਲੀ ਖ਼ਬਰ ਪੰਜਾਬ ਪੈਨਸ਼ਨ ਯੂਨੀਅਨ ਬਰਾਂਚ ਮੋਗਾ ਦੀ ਮੀਟਿੰਗ
Ad Position 24