06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪ੍ਰਾਇਮਰੀ ਸਕੂਲਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੀ ਸਕੂਲ ਮੁਖੀ ਦੇ ਬਰਾਬਰ ਤਨਖ਼ਾਹ ਦਿੱਤੀ ਜਾਵੇ-ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ 'ਚ ਪ੍ਰਾਇਮਰੀ ਸਿੱਖਿਆ ਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਗੰਭੀਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਪ੍ਰਾਇਮਰੀ ਸਕੂਲਾਂ 'ਚ ਬਤੌਰ ਇੰਚਾਰਜ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਸਕੂਲ ਮੁਖੀ ਦੇ ਬਰਾਬਰ ਤਨਖ਼ਾਹ ਅਤੇ ਭੱਤੇ ਦਿੱਤੇ ਜਾਣ | ਯੂਨੀਅਨ ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਪ੍ਰਾਇਮਰੀ ਸਕੂਲਾਂ 'ਚ ਈ.ਟੀ.ਟੀ. ਅਧਿਆਪਕ ਹੀ ਸਕੂਲ ਮੁਖੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਯੂਨੀਅਨ ਨੇ ਰੋਸ ਜ਼ਾਹਿਰ ਕੀਤਾ ਕਿ ਲੰਬੇ ਸਮੇਂ ਤੋਂ ਇੰਚਾਰਜ ਵਜੋਂ ਕੰਮ ਕਰਨ ਦੇ ਬਾਵਜੂਦ ਇਨ੍ਹਾਂ ਅਧਿਆਪਕਾਂ ਨੂੰ ਕੋਈ ਵਾਧੂ ਵਿੱਤੀ ਲਾਭ ਜਾਂ ਚਾਰਜ ਭੱਤਾ ਨਹੀਂ ਦਿੱਤਾ ਜਾ ਰਿਹਾ, ਜੋ ਕਿ ਸਰਾਸਰ ਨਾਇਨਸਾਫ਼ੀ ਹੈ | ਸਰਕਾਰ ਨੂੰ ਚਿਤਾਵਨੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਪ੍ਰਾਇਮਰੀ ਸਕੂਲ ਇੰਚਾਰਜਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਉਨ੍ਹਾਂ ਦੇ ਮਾਣ-ਭੱਤੇ ਜਾਂ ਤਨਖ਼ਾਹ ਵਿਚ ਵਾਧਾ ਨਾ ਕੀਤਾ, ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਇਸ ਮੌਕੇ ਸੋਹਣ ਸਿੰਘ ਧਰਮਕੋਟ, ਦਿਲਬਾਗ ਸਿੰਘ ਬੋਡੇ, ਰਿਆਜ ਮੁਹੰਮਦ, ਦਰਸ਼ਨ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਨਿਹਾਲ ਸਿੰਘ ਵਾਲਾ 'ਚ 'ਪੰਜਾਬ ਸੰਭਾਲੋ' ਮੁਹਿੰਮ ਤਹਿਤ ਵਿਸ਼ਾਲ ਰੈਲੀ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਨਾਲ ਸੀ, ਨਾਲ ਹਾਂ ਤੇ ਹਮੇਸ਼ਾ ਨਾਲ ਰਹਾਂਗਾ-ਸਰਬਜੀਤ ਸਿੰਘ ਖ਼ਾਲਸਾ <br/>
Ad Position 24