ਬੱਧਨੀ ਕਲਾਂ, 12 ਅਪ੍ਰੈਲ (ਸੰਜੀਵ ਕੋਛੜ)-ਸੰਤ ਮਹੇਸ਼ ਮੁਨੀ ਜੀ ਬੋਰੇ ਵਾਲੇ ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਕਾਫ਼ਲਾ ਪੀਪਲਜ਼ ਥੀਏਟਰ (ਮੋਹਾਲੀ) ਦੇ ਨੁਮਾਇੰਦੇ ਜਸਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਸਕੂਲ ਦੇ ਪਿ੍ੰਸੀਪਲ ਮਨਪ੍ਰੀਤ ਕੌਰ ਧਾਲੀਵਾਲ ਅਤੇ ਸੀ. ਅਧਿਆਪਕ ਜਗਦੀਸ਼ ਰਾਜ ਸ਼ਰਮਾ ਦੀ ਰਹਿਨੁਮਾਈ ਹੇਠ ਨਸ਼ਿਆਂ ਖ਼ਿਲਾਫ਼ (ਸੁਲਗਦੀ ਧਰਤੀ) ਦੇ ਵਿਸ਼ੇ ਵਜੋਂ ਇਕ ਨਾਟਕ ਪੇਸ਼ ਕੀਤਾ ਗਿਆ | ਇਸ ਨਾਟਕ ਨੂੰ ਸਵੇਰ ਦੀ ਸਭਾ ਤੋਂ ਬਾਅਦ ਪੇਸ਼ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਧਿਆਨ ਨਾਲ ਇਸ ਨਾਟਕ ਦੀ ਪੇਸ਼ਕਾਰੀ ਦੇਖੀ, ਉਪਰੰਤ ਪਿ੍ੰਸੀਪਲ ਮੈਡਮ ਦੁਆਰਾ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਸੀ. ਅਧਿਆਪਕ ਜਗਦੀਸ਼ ਰਾਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੰੂ ਕਰਵਾਉਂਦਿਆਂ ਆਪਣਾ ਆਲਾ-ਦੁਆਲਾ ਨਸ਼ਾ ਮੁਕਤ ਕਰਨ ਲਈ ਪ੍ਰੇਰਿਤ ਕੀਤਾ |