05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਧਰਮਕੋਟ, 12 ਅਪ੍ਰੈਲ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, 'ਚ ਅੱਜ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਤਿਉਹਾਰ ਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਬਾਅਦ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਬੱਚਿਆਂ ਵਲੋਂ ਭੰਗੜਾ ਤੇ ਗਿੱਧਾ ਪੇਸ਼ ਕੀਤਾ ਗਿਆ ਅਤੇ ਸੱਭਿਆਚਾਰਕ ਗੀਤ ਵੀ ਗਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਮਨਿਸ਼ਾ ਕੌਸ਼ਿਕ ਨੇ ਵੀ ਬੱਚਿਆਂ ਨੂੰ ਵਿਸਾਖੀ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ | ਇਹ ਤਿਉਹਾਰ ਫ਼ਸਲ, ਨਵੀਂ ਸ਼ੁਰੂਆਤ ਤੇ ਸਿੱਖ ਕੌਮ ਦੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਹਲਕਾ ਧਰਮਕੋਟ 'ਚ ਮੱਖਣ ਬਰਾੜ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ- ਢਿੱਲੋਂ, ਸ਼ਾਹ, ਔਲਖ <br/> ਅਗਲੀ ਖ਼ਬਰ ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਧਾਰਮਿਕ ਸਮਾਗਮ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ...
Ad Position 24