06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-04-2026
ਨਿਹਾਲ ਸਿੰਘ ਵਾਲਾ, 13 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਸੈਸ਼ਨ 2025-26 ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ 'ਚ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦਾ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਅੱਠਵੀਂ ਜਮਾਤ ਦੇ ਨਤੀਜੇ 'ਚ ਹਰਮਨਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਨੇ 78.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਗੁਰਪਾਲ ਸਿੰਘ ਪੁੱਤਰ ਚਰਨਜੀਤ ਸਿੰਘ ਨੇ 75.8 ਫ਼ੀਸਦੀ ਨੇ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰੁਪਿੰਦਰ ਕੌਰ ਪੁੱਤਰੀ ਚਮਕੌਰ ਸਿੰਘ ਨੇ 73.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਨਤੀਜੇ ਦੀ ਸ਼ਾਨਦਾਰ ਪ੍ਰਾਪਤੀ 'ਤੇ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਅਤੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਮੈਡਮ ਅਮਨਦੀਪ ਕੌਰ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਸਕੂਲ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਮੂਹ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੇ ਸਿਰ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿੱਤੀ ਸਾਖਰਤਾ ਸਿਖਲਾਈ ਕੇਂਦਰ ਨੇ ਲਾਇਆ ਚੰਨੂਵਾਲਾ 'ਚ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24
No active advertisement