06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਿਹਤਮੰਦ ਜੀਵਨ ਹੀ ਅਸਲੀ ਧਨ ਹੈ-ਐਸ.ਐਮ.ਓ. <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਤੇ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿਚ ਸਿਵਲ ਹਸਪਤਾਲ ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਕੈਂਪ 'ਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ |
ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਵਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਹਰਜਿੰਦਰ ਕੌਰ ਮੀਡੀਆ ਇੰਚਾਰਜ ਨੇ ਕਿਹਾ ਕਿ ਸਿਹਤ ਹੀ ਅਸਲੀ ਧੰਨ ਹੈ, ਅੱਜ ਦੇ ਸਮੇਂ ਵਿਚ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ | ਇਸ ਮੌਕੇ ਪੰਕਜ ਦੂਬੇ, ਪਿ੍ੰਸੀਪਲ ਨਰਸਿੰਗ ਸਕੂਲ ਦੇ ਪਿ੍ੰਸੀਪਲ ਕਮਲਪ੍ਰੀਤ ਕੌਰ ਅਤੇ ਹੋਰ ਸਟਾਫ਼ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੈੱਡਮਾਸਟਰ ਬਲਬੀਰ ਸਿੰਘ ਬੀੜ ਰਾਊਕੇ ਦਾ ਸੇਵਾ ਮੁਕਤੀ 'ਤੇ ਸਨਮਾਨ <br/>
Ad Position 24
No active advertisement