07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਸਮੇਸ਼ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-04-2026
ਕਿਸ਼ਨਪੁਰਾ ਕਲਾਂ, 13 ਅਪ੍ਰੈਲ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ ਪ੍ਰਮੰਨੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ 'ਚ ਏਕਮਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ 95 ਫ਼ੀਸਦੀ ਲੈ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ, ਕਮਲਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 94 ਫ਼ੀਸਦੀ ਲੈ ਕੇ ਦੂਸਰਾ ਪ੍ਰਾਪਤ ਕੀਤਾ, ਪ੍ਰਭਸ਼ਰਨ ਕੌਰ ਪੁੱਤਰੀ ਹਰਸਿਮਰਨਜੀਤ ਸਿੰਘ ਸਿੱਧੂ ਨੇ 93 ਫ਼ੀਸਦੀ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਹੋਰ ਵੀ ਮਿਹਨਤ ਕਰ ਕੇ ਆਪਣਾ ਤੇ ਆਪਣੇ ਮਾਤਾ-ਪਿਤਾ ਦੇ ਸੁਪਨੇ ਪੂਰੇ ਕਰਨ ਲਈ ਪੂਰੀ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਮੂਹ ਸਕੂਲ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ ਕਿ ਬੱਚਿਆਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਉਨ੍ਹਾਂ ਅੱਵਲ ਰਹੇਂ ਬੱਚਿਆਂ ਦੇ ਮਾਪਿਆਂ ਨੂੰ ਲੱਖ-ਲੱਖ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਗੋਂ ਤੋਂ ਹੋਰ ਵੀ ਬਾਖ਼ੂਬੀ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਿਆਂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਕਰਮਜੀਤ ਕੌਰ, ਰੈਂਪੀ ਮੈਡਮ, ਜੈਸਮੀਨ ਕੌਰ, ਮਨਪ੍ਰੀਤ ਕੌਰ, ਕਿਰਨ ਮੈਡਮ, ਗੁਰਜੀਤ ਕੌਰ, ਲਵਦੀਪ ਕੌਰ, ਸੁਜਾਤਾ ਮੈਡਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਲੋਹਾਰਾ ਅਨੇਕਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ <br/>
Ad Position 24
No active advertisement