07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੁਰਜੀਤ ਸਿੰਘ ਲੋਹਾਰਾ ਅਨੇਕਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 14-04-2026
ਕੋਟ ਈਸੇ ਖਾਂ, 13 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਲੋਹਾਰਾ ਵਲੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ | ਉਨ੍ਹਾਂ ਦੀ ਸ਼ਮੂਲੀਅਤ ਸਮੇਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਆਦਿ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਸੁਰਜੀਤ ਸਿੰਘ ਲੋਹਾਰਾ ਨੇ ਕਿਹਾ ਕਿ ਉਹ 14 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਹੇ, ਪਰ ਪਾਰਟੀ ਵਲੋਂ ਉਨ੍ਹਾਂ ਦੀ ਮਿਹਨਤ ਦੀ ਕਦਰ ਨਹੀਂ ਕੀਤੀ ਗਈ | ਹੁਣ ਉਹ ਅਕਾਲੀ ਦਲ ਨਾਲ ਮਿਲ ਕੇ ਲੋਕਾਂ ਦੀ ਸੇਵਾ ਕਰਨਗੇ | ਇਸ ਮੌਕੇ ਪਿੰਡ ਲੋਹਾਰਾ ਦੇ ਹੋਰਨਾਂ ਪਰਿਵਾਰਾਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਸ਼ਾਮਲ ਹੋਣ ਵਾਲੇ ਮੁੱਖ ਆਗੂਆਂ ਵਿਚ ਸੁਖਦੇਵ ਸਿੰਘ ਜੌਹਲ, ਜੁਗਰਾਜ ਸਿੰਘ ਨੰਬਰਦਾਰ, ਸਤਨਾਮ ਸਿੰਘ ਸੱਤਾ, ਗੁਰਸੇਵਕ ਸਿੰਘ ਮਠਾੜੂ (ਸਾਬਕਾ ਮੈਂਬਰ), ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਰਮਨਦੀਪ ਸਿੰਘ ਰਵੀ, ਸੁਰਜੀਤ ਸਿੰਘ ਬਿੱਲਾ, ਹਰਜਿੰਦਰ ਸਿੰਘ, ਕੁਲਦੀਪ ਸਿੰਘ ਮਿਸਤਰੀ, ਗੁਰਮੀਤ ਸਿੰਘ, ਬੂਟਾ ਸਿੰਘ ਜੌਹਲ, ਜਸਪ੍ਰੀਤ ਸਿੰਘ, ਨਵਜੋਤ ਸਿੰਘ ਅਤੇ ਨਵਦੀਪ ਸਿੰਘ ਆਦਿ ਸ਼ਾਮਲ ਸਨ | ਮਹਿਲਾ ਆਗੂਆਂ 'ਚ ਦਲਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਅਮਰਜੀਤ ਕੌਰ, ਕੁਲਦੀਪ ਕੌਰ, ਹਰਬੰਸ ਕੌਰ, ਜਸਵਿੰਦਰ ਕੌਰ ਅਤੇ ਪ੍ਰੀਤ ਸੰਧੂ ਵੀ ਮੌਜੂਦ ਸਨ |
ਇਸ ਮੌਕੇ ਹਰਮਨਦੀਪ ਸਿੰਘ ਬਰਾੜ ਦੀਦਾਰੇ ਵਾਲਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਜਰਨੈਲ ਸਿੰਘ ਧਾਲੀਵਾਲ, ਮੈਡਮ ਕਮਲਜੀਤ ਕੌਰ ਮੋਗਾ, ਤਰਸੇਮ ਸਿੰਘ ਭੱਟੀ ਧਰਮਕੋਟ, ਰਣਧੀਰ ਸਿੰਘ ਸਰਪੰਚ ਜ਼ਿਲ੍ਹਾ ਪ੍ਰਧਾਨ, ਸੁਖਜੀਤ ਸਿੰਘ ਮਹਿਲ, ਸਰਬਜੀਤ ਸਿੰਘ ਰੰਡਿਆਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਖੇਡਾਂ 'ਚ ਛਾਏ 'ਦ ਆਕਸਫੋਰਡ ਸਕੂਲ' ਦੇ ਹੈਂਡਬਾਲ ਕੋਚ ਤੇਜਿੰਦਰ ਸਿੰਘ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24
No active advertisement