07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 14-04-2026
ਨਿਹਾਲ ਸਿੰਘ ਵਾਲਾ, 13 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਇਲਾਕੇ ਦੀ ਵਿੱਦਿਅਕ ਤੇ ਹਰ ਪੱਖੋਂ ਮੋਹਰੀ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਰਾਮ ਸਿੰਘ ਰੌਂਤਾ ਨੇ ਦੱਸਿਆ ਕਿ ਹੁਸਨਦੀਪ ਕੌਰ ਜਲਾਲ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਮਨਪ੍ਰੀਤ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਤਰਨਜੀਤ ਸਿੰਘ ਦੀਨਾ ਸਾਹਿਬ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਤੇ ਬਾਕੀ ਵਿਦਿਆਰਥੀਆਂ ਨੇ 60 ਤੋਂ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ ਦੀ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਬਾਬਾ ਅਜੀਤ ਸਿੰਘ (ਨਾਨਕਸਰ ਠਾਠ ਬਰਨਾਲਾ), ਪਿ੍ੰਸੀਪਲ ਰਾਮ ਸਿੰਘ ਰੌਂਤਾ ਤੇ ਕੋਆਰਡੀਨੇਟਰ ਮੈਡਮ ਅਮਨਦੀਪ ਕੌਰ ਸੀਨੀਅਰ ਵਿੰਗ, ਮੈਡਮ ਰਮਨਪ੍ਰੀਤ ਕੌਰ ਪ੍ਰਾਇਮਰੀ ਵਿੰਗ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਸਮੁੱਚੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦੀ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਤੇ ਮਾਪਿਆਂ ਦੇ ਸਹਿਯੋਗ ਨੂੰ ਜਾਂਦਾ ਹੈ | ਇਸ ਮੌਕੇ ਸੁਖਦੇਵ ਸਿੰਘ, ਹਰਪ੍ਰੀਤ ਕੌਰ, ਗੁਰਮੀਤ ਸਿੰਘ, ਨਰਿੰਦਰ ਕੁਮਾਰ, ਬਲਜਿੰਦਰ ਕੌਰ, ਸੁਖਪਾਲ ਕੌਰ, ਹਰਬੰਸ ਕੌਰ, ਲੱਖਾ ਸਿੰਘ, ਗੁਰਸੇਵਕ ਸਿੰਘ, ਡੀ. ਪੀ. ਕਰਮਜੀਤ ਕੌਰ, ਗੁਰਚਰਨ ਸਿੰਘ, ਪਰਮਜੀਤ ਕੌਰ, ਪਿੰਕਜੀਤ ਕੌਰ,ਪਰਵਿੰਦਰ ਸਿੰਘ, ਹਰਵਿੰਦਰ ਸਿੰਘ, ਪ੍ਰਮਾਤਮਾ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਰੋਡ ਮੋਗਾ ਨੇ ਬੈਂਕ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਏਸ਼ੀਅਨ ਖੇਡਾਂ 'ਚ ਛਾਏ 'ਦ ਆਕਸਫੋਰਡ ਸਕੂਲ' ਦੇ ਹੈਂਡਬਾਲ ਕੋਚ ਤੇਜਿੰਦਰ ਸਿੰਘ <br/>
Ad Position 24
No active advertisement