07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੀ.ਆਰ.ਸੀ. ਕਾਨਵੈਂਟ ਸਕੂਲ 'ਚ ਧੂਮ ਧਾਮ ਨਾਲ ਮਨਾਇਆ ਵਿਸਾਖੀ ਦਾ ਪਵਿੱਤਰ ਮੇਲਾ <br/>

Ad Position 21
No active advertisement
ਅਜੀਤ ਡੈਸਕ 14-04-2026
ਸਮਾਧ ਭਾਈ, 13 ਅਪ੍ਰੈਲ (ਜਗਰੂਪ ਸਿੰਘ ਸਰੋਆ)-ਭਾਰਤ 'ਚ ਬਹੁਤ ਸਾਰੇ ਮੇਲੇ ਤੇ ਤਿਉਹਾਰ ਮਨਾਏ ਜਾਂਦੇ ਹਨ | ਅਸਲ 'ਚ ਭਾਰਤ ਦੇਸ਼ ਨੂੰ ਮੇਲਿਆਂ ਤੇ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ, ਜਿੱਥੇ ਪੰਜਾਬ ਦਾ ਪ੍ਰਸਿੱਧ ਮੇਲਾ ਵਿਸਾਖੀ ਦਾ ਮੇਲਾ ਦੁਨੀਆਂ ਭਰ 'ਚ ਵੱਖਰੀ ਪਹਿਚਾਣ ਰੱਖਦਾ ਹੈ ਤੇ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ਵਿਚ ਵੀ ਇਹ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਛੋਟੇ-ਛੋਟੇ ਬੱਚਿਆਂ ਨੇ ਰੰਗ-ਬਰੰਗੇ ਕੱਪੜੇ ਪਾਏ ਹੋਏ ਸਨ ਤੇ ਵਿਦਿਆਰਥੀਆਂ ਦੁਆਰਾ ਪੰਜਾਬ ਦਾ ਲੋਕ ਨਾਚ ਭੰਗੜਾ, ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਸਮੇਂ ਪਿ੍ੰਸੀਪਲ ਸ਼੍ਰੀਮਤੀ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮੇਲੇ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਅੱਜ ਦੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਤੇ ਕਿਸਾਨ ਆਪਣੀ ਫ਼ਸਲ ਪੱਕਣ ਦੀ ਖ਼ੁਸ਼ੀ ਵਿੱਚ ਇਸ ਮੇਲੇ ਦਾ ਆਯੋਜਨ ਕਰਦੇ ਹਨ | ਇਸ ਮੌਕੇ ਚੇਅਰਮੈਨ ਲਾਭ ਸਿੰਘ ਖੋਖਰ ਤੇ ਜਗਜੀਤ ਸਿੰਘ ਖੋਖਰ ਨੇ ਕਿਹਾ ਕਿ ਸਾਨੂੰ ਆਪਣੀ ਇਸ ਅਮੀਰ ਵਿਰਾਸਤ ਨੂੰ ਸੰਭਾਲਣ ਵਾਸਤੇ ਵਧੇਰੇ ਹੀਲੇ ਕਰਨੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਕੋਟ ਈਸੇ ਖਾਂ 'ਚ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਅਵੀਜੋਤ ਕੌਰ ਸੰਘਾ ਨੇ ਚਮਕਾਇਆ ਸਕੂਲ ਦਾ ਨਾਂਅ <br/>
Ad Position 24
No active advertisement