07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹੇਮਕੁੰਟ ਸਕੂਲ ਕੋਟ ਈਸੇ ਖਾਂ 'ਚ ਮਨਾਇਆ ਵਿਸਾਖੀ ਦਾ ਤਿਉਹਾਰ <br/>

Ad Position 21
No active advertisement
ਅਜੀਤ ਡੈਸਕ 14-04-2026
ਕੋਟ ਈਸੇ ਖਾਂ, 13 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਉੱਚ ਗੁਣਵੱਤਾ ਵਾਲੀ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਸਿੱਧ ਇਲਾਕੇ ਦੀ ਪੁਰਾਣੀ ਤੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਕੂਲ ਵਲੋਂ ਜਿੱਥੇ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ, ਖੇਡਾਂ ਤੇ ਭਵਿੱਖ 'ਚ ਕੰਮ ਆਉਣ ਵਾਲੀਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਉੱਥੇ ਹੀ ਸੱਭਿਆਚਾਰਕ ਤੇ ਧਾਰਮਿਕ ਪ੍ਰੋਗਰਾਮਾਂ ਨੂੰ ਵੀ ਵੱਡੀ ਮਹੱਤਤਾ ਦਿੰਦਾ ਹੈ | ਇਸੇ ਤਹਿਤ ਹੇਮਕੁੰਟ ਸਕੂਲ 'ਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਸ਼ੇਸ਼ ਤੌਰ 'ਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਇਤਿਹਾਸ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਕਵਿਤਾਵਾਂ, ਭਾਸ਼ਣ ਤੇ ਗੀਤਾਂ ਰਾਹੀਂ ਇਸ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ | ਕਈ ਵਿਦਿਆਰਥੀ ਪੰਜਾਬੀ ਪਹਿਰਾਵੇ 'ਚ ਬੇਹੱਦ ਖ਼ੂਬਸੂਰਤ ਲੱਗ ਰਹੇ ਸਨ | ਮੁੰਡਿਆਂ ਨੇ ਢੋਲ ਦੀ ਤਾਲ ਤੇ ਭੰਗੜਾ ਤੇ ਕੁੜੀਆਂ ਨੇ ਗਿੱਧੇ 'ਚ ਹਿੱਸਾ ਲਿਆ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਵਿਸਾਖੀ ਦੀ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਕਿਸਾਨ ਆਪਣੀ ਪੱਕੀ ਫ਼ਸਲ ਨੂੰ ਦੇਖ ਕੇ ਖ਼ੁਸ਼ ਹੁੰਦੇ ਹਨ ਤੇ ਇਸ ਦਿਨ ਵਾਢੀ ਦਾ ਸ਼ਗਨ ਕਰਦੇ ਹਨ ਤੇ ਆਪਣੀਆਂ ''ਕਣਕਾਂ ਦੇ ਖੇਤ ਲਹਿਰਾਉਂਦੇ ਵੇਖ ਸਭ ਵਿਸਾਖੀ ਮਨਾਉਂਦੇ ਹਨ | ਐਮ. ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਇਸ ਦਿਨ ਦੀ ਇਤਿਹਾਸਿਕ, ਸੱਭਿਆਚਾਰਕ ਤੇ ਧਾਰਮਿਕ ਮਹੱਤਤਾ ਦਰਸਾਉਂਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਅਨੰਦਪੁਰ ਵਿਖੇ ਭਾਰੀ ਦੀਵਾਨ ਲਗਾਇਆ ਤੇ ਪੰਜ ਪਿਆਰੇ ਸਾਜ ਕੇ ਖ਼ੁਦ ਵੀ ਉਨ੍ਹਾਂ ਤੋਂ ਅੰਮਿ੍ਤ ਛਕਿਆ ਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਦੱਸਿਆ ਕਿ ਆਜ਼ਾਦੀ ਸੰਘਰਸ਼ ਦੌਰਾਨ ਇਸ ਦਿਨ ਬਿ੍ਟਿਸ਼ ਫ਼ੌਜਾਂ ਨੇ ਅੰਮਿ੍ਤਸਰ ਦੇ ਜਲਿਆਂ ਵਾਲੇ ਬਾਗ ਵਿਖੇ ਨਿਹੱਥੇ ਭਾਰਤੀਆਂ ਦੇ ਇਕ ਵੱਡੇ ਇਕੱਠ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਜ਼ਾਰਾਂ ਲੋਕਾਂ ਦੀ ਹੱਤਿਆ ਕੀਤੀ | ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ | ਅਧਿਆਪਕਾਂ ਨੇ ਕਿਹਾ ਕਿ ਵਿਸਾਖੀ ਮਿਹਨਤ, ਖ਼ੁਸ਼ਹਾਲੀ ਤੇ ਏਕਤਾ ਦਾ ਸੰਦੇਸ਼ ਦਿੰਦੀ ਹੈ ਤੇ ਸਾਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ | ਅੰਤ 'ਚ ਪ੍ਰਬੰਧਕਾਂ ਨੇ ਵਿਸਾਖੀ ਦੀ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ 'ਚ ਧੂਮ ਧਾਮ ਨਾਲ ਮਨਾਇਆ ਵਿਸਾਖੀ ਦਾ ਪਵਿੱਤਰ ਮੇਲਾ <br/>
Ad Position 24
No active advertisement