07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮੋਗਾ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਅਸ਼ੋਕ ਬਾਂਸਲ)-ਪਿਛਲੇ ਦਿਨੀਂ ਹੋਈ ਮੌਸਮ 'ਚ ਤਬਦੀਲੀ, ਬੇਮੌਸਮੀ ਬਰਸਾਤ ਤੇ ਗੜੇਮਾਰੀ ਹੋਣ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਸੁੰਗੜ ਗਿਆ ਜਿਸ ਨਾਲ ਕਿਸਾਨਾਂ ਦੀ ਕਣਕ ਵੇਚਣ 'ਚ ਭਾਰੀ ਮੁਸ਼ਕਿਲ ਦਾ ਸਾਹਮਣਾ ਆੜ੍ਹਤੀਆਂ ਨੂੰ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਅੱਜ ਆੜ੍ਹਤੀ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਸਮੀਰ ਜੈਨ ਨੇ ਕਰਦਿਆਂ ਕਿਹਾ ਕਿ ਇਸ ਵਾਰ ਕਣਕ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕਿਹਾ ਗਿਆ ਕਿ ਕਣਕ ਦੇ ਸੈਂਪਲ ਭਰਨ ਲਈ ਦਿੱਲੀ ਤੋਂ ਇਕ ਕੇਂਦਰ ਦੀ ਟੀਮ ਆ ਰਹੀ ਹੈ, ਇਸ ਕਣਕ ਦੀ ਖ਼ਰੀਦ 'ਚ ਕੇਂਦਰ ਸਰਕਾਰ ਵਲੋਂ ਕੋਈ ਰਾਹਤ ਆਉਣ ਤੋਂ ਬਾਅਦ ਜਿਸ ਕਣਕ ਦੀ ਕੁਆਲਿਟੀ ਖ਼ਰਾਬ ਹੋ ਚੁੱਕੀ ਹੈ, ਉਸ ਦਾ ਹੱਲ ਨਿਕਲੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੇ ਦਾਣੇ ਸੁੰਗੜਨ ਕਰਕੇ ਤੇ ਕਾਲੇ ਹੋਣ ਕਰਕੇ ਕਣਕ ਦਾ ਝਾੜ ਵੀ ਘੱਟ ਹੋਣ ਦੀ ਸੰਭਾਵਨਾ ਹੈ ਤੇ ਇਹ ਤਾਂ ਹੀ ਮੰਡੀਆਂ 'ਚ ਸਰਕਾਰੀ ਏਜੰਸੀਆਂ ਖ਼ਰੀਦ ਕਰ ਸਕਣਗੀਆਂ ਜੇਕਰ ਕੇਂਦਰ ਸਰਕਾਰ ਵਲੋਂ ਕੋਈ ਰਾਹਤ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀਏ ਕਿਸਾਨ ਤੇ ਮਜ਼ਦੂਰ ਵੀ ਹਾਜ਼ਰ ਸਨ |
ਜੇਕਰ ਸਰਕਾਰ ਨੇ ਕਣਕ ਦੀ ਖ਼ਰੀਦ ਜਲਦੀ ਸ਼ੁਰੂ ਨਾ ਕੀਤੀ ਤਾਂ ਕਿਸਾਨ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ-ਬਲੌਰ ਸਿੰਘ
ਇਸ ਮੌਕੇ ਬਲੌਰ ਸਿੰਘ ਘੱਲ ਕਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਵਿੱਤ ਸਕੱਤਰ ਮੋਗਾ ਨੇ ਕਿਹਾ ਕਿ ਮੋਗੇ ਦੀ ਦਾਣਾ ਮੰਡੀ 'ਚ ਕਣਕ ਦੀਆਂ ਹਜ਼ਾਰ ਬੋਰੀਆਂ ਪਈਆਂ ਹਨ | ਮੋਗਾ ਮੰਡੀ ਵਿਚ ਕਿਸਾਨ ਕਈ ਦਿਨਾਂ ਤੋਂ ਬੈਠੇ ਹਨ ਅੱਜ ਤੱਕ ਇਕ ਵੀ ਬੋਰੀ ਸਰਕਾਰ ਨੇ ਦਾਣਾ ਮੰਡੀ 'ਚੋਂ ਨਹੀਂ ਖਰੀਦੀ ਜਦੋਂ ਕਿ ਭਗਵੰਤ ਮਾਨ ਦੀ ਸਰਕਾਰ ਨੇ ਇਹ ਕਿਹਾ ਸੀ ਕਿ ਪਹਿਲੀ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਕਣਕ ਦੀ ਖ਼ਰੀਦ ਸਰਕਾਰ ਨੇ ਸ਼ੁਰੂ ਨਾ ਕੀਤੀ ਤਾਂ ਸਰਕਾਰ ਦੇ ਖ਼ਿਲਾਫ਼ ਕਿਸਾਨ ਪ੍ਰਦਰਸ਼ਨ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ-ਕਾਰ ਚਾਲਕ ਮੌਕੇ 'ਤੇ ਫ਼ਰਾਰ ਅਗਲੀ ਖ਼ਬਰ ਪੰਜਾਬ ਦੇ ਲੋਕ ਚਾਰ ਸਾਲ ਝੂਠ ਦੀ ਸਿਆਸਤ ਕਰਨ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ-ਜਥੇਦਾਰ ਮਾਹਲਾ
Ad Position 24
No active advertisement