07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ-ਕਾਰ ਚਾਲਕ ਮੌਕੇ 'ਤੇ ਫ਼ਰਾਰ

Ad Position 21
No active advertisement
ਅਜੀਤ ਡੈਸਕ 14-04-2026
ਬਾਘਾ ਪੁਰਾਣਾ, 13 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਵਿਖੇ ਅਣਪਛਾਤੇ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਸੜਕ ਸੁਰੱਖਿਆ ਫੋਰਸ ਇੰਚਾਰਜ ਥਾਣੇਦਾਰ ਜਗਦੇਵ ਸਿੰਘ ਖੋਟੇ ਨੇ ਦੱਸਿਆ ਕਿ ਬਾਘਾ ਪੁਰਾਣਾ ਵਿਖੇ ਮੋਗਾ ਰੋਡ 'ਤੇ ਰੋਹਣਪ੍ਰੀਤ ਸਿੰਘ ਵਾਸੀ ਬੁੱਧ ਸਿੰਘ ਵਾਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਾਘਾ ਪੁਰਾਣਾ ਤੋਂ ਮੋਗਾ ਰੋਡ ਨੂੰ ਜਾ ਰਿਹਾ ਸੀ | ਉਕਤ ਮੋਟਰਸਾਈਕਲ ਚਾਲਕ ਨੌਜਵਾਨ ਜਦੋਂ ਮੋਗਾ ਰੋਡ 'ਤੇ ਸਥਿਤ ਗੈਸ ਏਜੰਸੀ ਕੋਲ ਪਹੁੰਚਿਆਂ ਤਾਂ ਮਗਰ ਬਾਘਾ ਪੁਰਾਣਾ ਸਾਈਡ ਤੋਂ ਆ ਰਹੇ ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਤੇ ਕਾਰ ਚਾਲਕ ਮੌਕੇ 'ਤੇ ਫ਼ਰਾਰ ਹੋ ਗਿਆ | ਇਸ ਘਟਨਾ ਦਾ ਪਤਾ ਚੱਲਦਿਆਂ ਸੜਕ ਸੁਰੱਖਿਆ ਫੋਰਸ ਇੰਚਾਰਜ ਥਾਣੇਦਾਰ ਜਗਦੇਵ ਸਿੰਘ ਖੋਟੇ ਆਪਣੀ ਸੜਕ ਸੁਰੱਖਿਆ ਫੋਰਸ ਟੀਮ ਨਾਲ ਮੌਕੇ 'ਤੇ ਪਹੁੰਚੇ ਤੇ ਉਕਤ ਟੀਮ ਨੇ ਗੰਭੀਰ ਰੂਪ 'ਚ ਜ਼ਖ਼ਮੀ ਨੌਜਵਾਨ ਨੂੰ ਬਾਘਾਪੁਰਾਣਾ ਦੇ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਕਾਨੂੰਨਾਂ ਦੀ ਦੁਰਵਰਤੋਂ ਦੀ ਮਾਰ ਝੱਲ ਰਹੀ ਸਿੱਖ ਕੌਮ-ਦਲ ਖ਼ਾਲਸਾ <br/> ਅਗਲੀ ਖ਼ਬਰ ਮੋਗਾ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ <br/>
Ad Position 24
No active advertisement