08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਦੇ ਗ੍ਰਹਿ ਵਿਖੇ ਮੱਖਣ ਬਰਾੜ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 14-04-2026
ਧਰਮਕੋਟ/ਕਿਸ਼ਨਪੁਰਾ ਕਲਾਂ, 13 ਅਪ੍ਰੈਲ (ਪਰਮਜੀਤ ਸਿੰਘ, ਅਮੋਲਕ ਸਿੰਘ ਕਲਸੀ)- ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਜੋ ਕਿ ਸਾਬਕਾ ਕੈਬਨਿਟ ਮੰਤਰੀ ਸਵਰਗਵਾਸੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਹਨ, ਦੇ ਜਲਾਲਾਬਾਦ ਵਿਖੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਵਲੋਂ ਰੱਖੀ ਵਿਸ਼ੇਸ਼ ਇਕੱਤਰਤਾ 'ਚ ਪੁੱਜਣ 'ਤੇ ਆਗੂਆਂ ਅਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਆਗੂਆਂ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਬੈਠਕ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੂਬੇ ਤੇ ਹਲਕਾ ਧਰਮਕੋਟ ਦੇ ਮੌਜੂਦਾ ਹਲਾਤਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਅੱਜਕੱਲ੍ਹ ਸਰਕਾਰ ਦੇ ਆਗੂ ਨਿੱਜੀ ਹਿਤਾਂ ਲਈ ਤਾਂ ਪ੍ਰਸ਼ਾਸਨ ਨਾਲ ਤਾਲਮੇਲ ਬਣਾਉਂਦੇ ਹਨ, ਪਰ ਲੋਕ ਹਿਤਾਂ ਦੇ ਮਾਮਲਿਆਂ ਵਿਚ ਆਮ ਜਨਤਾ ਦੀ ਸੁਣਵਾਈ ਨਹੀਂ ਹੋ ਰਹੀ | ਬਰਾੜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜਥੇਦਾਰ ਤੋਤਾ ਸਿੰਘ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਅਫ਼ਸਰਸ਼ਾਹੀ ਨਾਲ ਮਿਲ ਕੇ ਮੌਕੇ 'ਤੇ ਹੀ ਹੱਲ ਕਰਦੇ ਸਨ | ਇਸ ਮੌਕੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਨੇ ਕਿਹਾ ਕਿ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ | ਮੀਟਿੰਗ ਦੌਰਾਨ ਨਿਸ਼ਾਨ ਸਿੰਘ ਮੂਸੇ ਵਾਲਾ, ਪੰਚ ਨਿਰਮਲ ਸਿੰਘ, ਚੇਤ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਇਕਬਾਲ ਸਿੰਘ ਚੀਮਾ, ਦਲਜੀਤ ਸਿੰਘ ਭਾਈ, ਨਵਤੇਜ ਸਿੰਘ ਕੱਟੂ, ਜੋਗਿੰਦਰ ਸਿੰਘ ਖੇਲਾ, ਰਾਜਾ ਉੱਪਲ, ਸ਼ਿੰਦਰ ਨੰਬਰਦਾਰ, ਸੋਨੀ ਨੰਬਰਦਾਰ, ਸਰਬਣ ਸਿੰਘ ਟੀ.ਟੀ., ਬਲਦੇਵ ਸਿੰਘ ਬਾਬਾ, ਗੁਰਿੰਦਰ ਬੱਬੂ, ਜੋਗਿੰਦਰ ਸਿੰਘ ਵਿਰਕ, ਹਰਮਨ ਵਿਰਕ, ਸੋਨੀ ਕਲੇਰ, ਅਮਰਜੀਤ ਸਿੰਘ ਸੋਨੂੰ, ਹਰਨੇਕ ਭਿੰਡਰ, ਸ਼ਿੰਦਰਪਾਲ ਸਿੰਘ, ਭੋਲੂ ਕਮੈਂਟੇਟਰ, ਮਹਿੰਦਰ ਸਿੰਘ, ਜੱਗਾ ਕਲੇਰ, ਡਾ. ਮੇਜਰ ਸਿੰਘ, ਗੁਰਦਿਆਲ ਸਿੰਘ, ਜਗਸੀਰ ਸਿੰਘ ਤੇ ਸਟੇਜ ਸੈਕਟਰੀ ਰਸ਼ਵੀਰ ਸਿੰਘ ਮਿੱਠੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਗਰਿਕ ਮਸਲਿਆਂ ਦੀ ਡਿਜੀਟਲ ਨਿਗਰਾਨੀ ਮਜ਼ਬੂਤ ਕਰਨ ਲਈ ਭਾਰਤੀ ਸ਼ਸਤਰ ਬਲਾਂ ਦੇ ਸਾਬਕਾ ਸੈਨਿਕ ਆਏ ਅੱਗੇ <br/> ਅਗਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24