08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਡਾ. ਅੰਮਿ੍ਤਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ ਕਰਮਚਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ 'ਚ ਖੇਤੀਬਾੜੀ ਵਿਭਾਗ ਨੂੰ ਨਵੀਂ ਦਿਸ਼ਾ ਦੇਣ ਵੱਲ ਇਕ ਮਹੱਤਵਪੂਰਨ ਕਦਮ ਦੇ ਤੌਰ 'ਤੇ ਡਾ. ਅੰਮਿ੍ਤਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਦੇ ਹੀ ਉਨ੍ਹਾਂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕਰਕੇ ਕੰਮਕਾਜ ਵਿਚ ਪਾਰਦਰਸ਼ਤਾ ਤੇ ਜ਼ਿੰਮੇਵਾਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਮੀਟਿੰਗ ਦੌਰਾਨ ਡਾ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕੀਟਨਾਸ਼ਕ ਦਵਾਈਆਂ ਜਾਂ ਖਾਦ ਖ਼ਰੀਦਦੇ ਹਨ ਤਾਂ ਹਮੇਸ਼ਾ ਪੱਕਾ ਬਿੱਲ ਲੈਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ | ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਹੋਣ ਨਾਲ ਹੀ ਕਿਸਾਨ ਕਿਸਾਨ ਨਿਧੀ ਯੋਜਨਾ ਤੇ ਹੋਰ ਸਬਸਿਡੀਆਂ ਦਾ ਪੂਰਾ ਫ਼ਾਇਦਾ ਲੈ ਸਕਦੇ ਹਨ, ਇਸ ਲਈ ਜਲਦ ਤੋਂ ਜਲਦ ਆਪਣਾ ਰਜਿਸਟਰੇਸ਼ਨ ਕਾਰਡ ਬਣਵਾਇਆ ਜਾਵੇ | ਇਸ ਮੌਕੇ ਸਾਬਕਾ ਬਲਾਕ ਅਫ਼ਸਰ ਡਾ. ਕੁਲਦੀਪ ਸਿੰਘ ਬੁੱਟਰ ਨੇ ਡਾ. ਅੰਮਿ੍ਤਪਾਲ ਸਿੰਘ ਨੂੰ ਨਵੇਂ ਅਹੁਦੇ ਦੀ ਵਧਾਈ ਦਿੰਦਿਆਂ ਬੁੱਕਾ ਭੇਟ ਕੀਤਾ ਤੇ ਭਵਿੱਖ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਨੇ ਵਿਸਾਖੀ ਮੌਕੇ ਪਸ਼ੂਆਂ ਨੂੰ ਹਰਾ ਚਾਰਾ, ਗੁੜ ਪਾਇਆ <br/> ਅਗਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ 'ਚ ਸਕੂਲਾਂ ਲਈ ਲਾਇਬ੍ਰੇਰੀ ਹੋਵੇ ਜ਼ਰੂਰੀ-ਵਿਵੇਕ <br/>
Ad Position 24