ਸਮਾਧ ਭਾਈ, 13 ਅਪ੍ਰੈਲ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸਮੇਂ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਮਿਹਨਤ ਸਦਕਾ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸੁਖਨੂਰਪ੍ਰੀਤ ਕੌਰ ਨੇ 94.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਗੁਰਲੀਨ ਕੌਰ ਨੇ 94 ਫ਼ੀਸਦੀ ਨਾਲ ਦੂਸਰਾ ਤੇ ਜਸਵੀਰ ਕੌਰ ਨੇ 91.8 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸ ਸਮੇਂ ਸਕੂਲ ਮੈਨੇਜਮੈਂਟ ਤੇ ਸਮੂਹ ਅਧਿਆਪਕਾਂ ਵਲੋਂ ਇਨ੍ਹਾਂ ਹੋਣਹਾਰ ਬੱਚੀਆਂ ਨੂੰ ਸਨਮਾਨਿਤ ਕੀਤਾ ਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ | ਇਸ ਸਮੇਂ ਸਕੂਲ ਮੁਖੀ ਗੁਰਪ੍ਰੀਤ ਸਿੰਘ ਧਾਲੀਵਾਲ , ਕਿਰਨਜੀਤ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਹਰਦੀਪ ਕੌਰ, ਬਲਜੀਤ ਕੌਰ, ਸੁਖਚਰਨਜੀਤ ਸਿੰਘ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |