ਕਿਸ਼ਨਪੁਰਾ ਕਲਾਂ, 13 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਤ ਤੇ ਚੇਅਰਮੈਨ ਗੁਰਮੀਤ ਸਿੰਘ ਮਾਨ (ਕੈਨੇਡਾ) ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਮਾਣਯੋਗ ਸਿੱਖਿਆ ਸੰਸਥਾ ਸੰਤ ਵਿਸਾਖਾ ਸਿੰਘ ਸਕੂਲ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਤੋਂ ਬਾਅਦ ਬੱਚਿਆਂ ਨੇ ਕਵੀਸ਼ਰੀ, ਗੀਤ-ਸੰਗੀਤ, ਕੋਰੀਓਗਰਾਫੀ ਤੇ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਮਾਪਿਆਂ ਦਾ ਮਨ ਮੋਹ ਲਿਆ | ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕਰਕੇ ਵਿਸਾਖੀ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਚਾਰ ਚੰਦ ਲਗਾਏ | ਸਕੂਲ ਦੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਮਾਨ ਨੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਸਾਡੇ ਲਈ ਖ਼ੁਸ਼ੀ, ਮਿਹਨਤ ਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ | ਅੰਤ 'ਚ ਸਕੂਲ ਪ੍ਰਬੰਧਕਾਂ ਵਲੋਂ ਸਮਾਗਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਤੇ ਸਭ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ, ਗੁਰਬਾਣੀ ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |