09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-04-2026
ਨਿਹਾਲ ਸਿੰਘ ਵਾਲਾ, 13 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜੇ ਅਨੁਸਾਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਗਦੇਵ ਸਿੰਘ ਹਠੂਰ ਨੇ ਦੱਸਿਆ ਕਿ ਅੱਠਵੀਂ ਕਲਾਸ ਵਿਚੋਂ ਸੋਨਲ ਧਾਲੀਵਾਲ ਨੇ 91.3 ਫ਼ੀਸਦੀ ਨਾਲ ਪਹਿਲਾ ਸਥਾਨ, ਸਤਵੀਰ ਕੌਰ ਨੇ 84.3 ਫ਼ੀਸਦੀ ਨਾਲ ਦੂਜਾ ਸਥਾਨ ਅਤੇ ਜੈਸਮੀਨ ਕੌਰ ਨੇ 84 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਸਾਰੇ ਹੀ ਬੱਚਿਆਂ ਨੇ ਵਧੀਆ ਅੰਕ ਲਏ ਹਨ | ਉਨ੍ਹਾਂ ਨੇ ਇਸ ਸਫਲਤਾ 'ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਚੇਅਰਮੈਨ ਭੁਪਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕਰਦੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ | ਉਨ੍ਹਾਂ ਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਮੰਜ਼ਿਲ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਸੁਖਪਾਲ ਕੌਰ, ਵਾਈਸ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਵਧੀਆ ਰਿਜ਼ਲਟ ਆਉਣ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ 'ਚ ਬੀ ਕਾਮ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਐਡਵੋਕੇਟ ਰਾਮੇਸ਼ ਗਰੋਵਰ ਨੇ ਕੀਤਾ ਬਾਰ ਐਸੋਸੀਏਸ਼ਨ ਮੋਗਾ ਦਾ ਧੰਨਵਾਦ <br/>
Ad Position 24