10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੈਲੀਫੋਰਨੀਆ ਸਕੂਲ ਖੁਖਰਾਣਾ 'ਚ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਦੇ ਵਿਹੜੇ ਵਿਚ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਲੀਫੋਰਨੀਆਂ ਪਬਲਿਕ ਸਕੂਲ, ਖੁਖਰਾਣਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਸਭਾ ਕਰਵਾਈ ਗਈ | ਸਕੂਲ ਕੈਂਪਸ 'ਚ ਚਾਰੇ ਪਾਸੇ ਪੰਜਾਬੀਅਤ ਦੇ ਰੰਗ ਬਿਖਰੇ ਨਜ਼ਰ ਆ ਰਹੇ ਸਨ ਤੇ ਵਿਦਿਆਰਥੀਆਂ ਦਾ ਉਤਸ਼ਾਹ ਦੇਖਣਯੋਗ ਸੀ | ਵਿਸਾਖੀ ਦਾ ਤਿਉਹਾਰ ਭਾਰਤੀ ਸੱਭਿਆਚਾਰ ਤੇ ਖ਼ਾਸ ਕਰਕੇ ਪੰਜਾਬ ਦੇ ਇਤਿਹਾਸ ਵਿਚ ਇਕ ਵਿਲੱਖਣ ਸਥਾਨ ਰੱਖਦਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਇਸ ਦਿਨ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਸਮਾਗਮ ਦੀ ਸ਼ੁਰੂਆਤ ਬਹੁਤ ਹੀ ਅਦਬ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਸੁੰਦਰ ਸ਼ਬਦ ਰਾਹੀਂ 1699 ਦੀ ਵਿਸਾਖੀ, ਦਸਮ ਪਿਤਾ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਅਤੇ ਜਲਿ੍ਹਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਦਿਨ ਸਿੱਖ ਇਤਿਹਾਸ ਵਿਚ ਸਭ ਤੋਂ ਮਹੱਤਵਪੂਰਨ ਹੈ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ <br/> ਅਗਲੀ ਖ਼ਬਰ ਸਿੱਖੀ ਤੇ ਧਰਮ ਦਾ ਪ੍ਰਚਾਰ ਕਰਨ ਲਈ ਭਾਈ ਗੁਰਪ੍ਰੀਤ ਸਿੰਘ ਬੱਧਨੀ ਜਥੇ ਸਮੇਤ ਕੈਨੇਡਾ ਲਈ ਰਵਾਨਾ <br/>
Ad Position 24