ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਿੱਦਿਅਕ ਅਤੇ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਜ਼ਿਲ੍ਹਾ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸੰਤ ਬਾਬਾ ਪਾਲਾ ਸਿੰਘ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਵਿਸਾਖੀ ਦੇ ਇਸ ਵੱਡੇ ਦਿਨ 'ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਬੱਚਿਆਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਉਹ ਆਪਣੇ ਗੌਰਵਮਈ ਵਿਰਸੇ ਨੂੰ ਸਮਝ ਸਕਣ | ਧਾਰਮਿਕ ਯਾਤਰਾ ਦੌਰਾਨ ਜਿੱਥੇ ਬੱਚਿਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ | ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਤੇ ਵਿੱਦਿਅਕ ਫੇਰੀ ਵਿਚ ਵੱਖ-ਵੱਖ ਪੰਛੀਆਂ ਦੀ ਖੋਜ ਕੀਤੀ |