ਨਿਹਾਲ ਸਿੰਘ ਵਾਲਾ, 13 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿਸ 'ਚ ਸਭ ਤੋਂ ਪਹਿਲਾਂ ਸਕੂਲ ਅਧਿਆਪਕਾਂ ਨੇ ਆਪਣੇ ਭਾਸ਼ਣ ਰਾਹੀਂ ਸਭ ਨੂੰ ਇਸ ਵਿਸ਼ੇਸ਼ ਦਿਨ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਇਸ ਖ਼ਾਸ ਮੌਕੇ 'ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ ਜਿਸ ਦਾ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਉਚਾਰਨ ਕੀਤਾ | ਇਸ ਤੋਂ ਬਿਨ੍ਹਾਂ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ ਜਿਸ ਦਾ ਸਭ ਨੇ ਬਹੁਤ ਆਨੰਦ ਮਾਣਿਆ | ਇਸ ਮੌਕੇ ਤੇ ਮੌਜੂਦ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਚਰਨ ਸਿੰਘ ਤੇ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਵਲੋਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ | ਇਸ ਰੰਗਾ ਰੰਗ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੰਦੇ ਹੋਏ ਆਪਣੇ ਸੱਭਿਆਚਾਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ |