10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੰਧੂ ਵਲੋਂ ਆਕਸਫੋਰਡ ਸਕੂਲ ਦਾ ਵਿਸ਼ੇਸ਼ ਦੌਰਾ <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਹਰ ਪੱਖ ਤੋਂ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਸਿੱਧ ਹੋ ਰਹੀ ਹੈ | ਬੀਤੇ ਦਿਨ ਮੈਂਬਰ ਰਾਜ-ਸਭਾ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦੁਆਰਾ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਸਮੇਂ ਕਮਲ ਟਿਵਾਣਾ (ਖਰੜ) ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਦੁਆਰਾ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦਾ ਦੌਰਾ ਕਰਦੇ ਸਮੇਂ ਸਤਨਾਮ ਸਿੰਘ ਸੰਧੂ ਬੜੇ ਹੀ ਖ਼ੁਸ਼ ਤੇ ਪ੍ਰਭਾਵਿਤ ਨਜ਼ਰ ਆਏ | ਉਨ੍ਹਾਂ ਨੇ ਸਮਾਰਟ ਕਲਾਸਾਂ ਦਾ ਖ਼ਾਸ ਤੌਰ ਤੇ ਜਮਾਤਾਂ ਵਿਚ ਜਾ ਕੇ ਦੌਰਾ ਕੀਤਾ ਤੇ ਕਾਫ਼ੀ ਸ਼ਲਾਘਾ ਕੀਤੀ | ਉਨ੍ਹਾਂ ਸਕੂਲ ਦੀ ਪ੍ਰਬੰਧਕ ਅਤੇ ਪਿ੍ੰਸੀਪਲ ਨੂੰ ਸਮੁੱਚੇ ਸੁਚਾਰੂ ਪ੍ਰਬੰਧ ਲਈ ਵਧਾਈ ਦੇ ਪਾਤਰ ਕਿਹਾ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਤੇ ਪਿ੍ੰਸੀਪਲ ਰੂਪ ਲਾਲ ਬਾਂਸਲ ਦੁਆਰਾ ਸਤਨਾਮ ਸਿੰਘ ਸੰਧੂ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮੂੰਵਾਲਾ ਨਵਾਂ 'ਚ ਪਿੰਡ ਵਾਸੀਆਂ ਦੇ ਭਰਵੇਂ ਇਕੱਠ 'ਚ ਹੋਇਆ ਰਾਜਵਿੰਦਰ ਧਰਮਕੋਟ ਤੇ ਪੱਪੂ ਰਾਮੂੰਵਾਲਾ ਦਾ ਸਨਮਾਨ... ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ 'ਚ ਮਨਾਇਆ ਵਿਸਾਖੀ ਦਾ ਤਿਉਹਾਰ <br/>
Ad Position 24