ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮੂੰਵਾਲਾ ਨਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਰਾਮ ਸਿੰਘ ਪੰਚਾਇਤ ਮੈਂਬਰ ਦੇ ਗ੍ਰਹਿ ਵਿਖੇ ਰੱਖੀ ਗਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਅਤੇ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਿੰਡ ਵਾਸੀਆਂ ਨੇ ਦੋਨਾਂ ਆਗੂਆਂ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਉਨ੍ਹਾਂ ਵਲੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਪਾਰਟੀ ਵਲੋਂ ਐਸ.ਸੀ. ਵਿੰਗ ਦੇ ਮਾਲਵਾ ਜ਼ੋਨ ਦਾ ਇੰਚਾਰਜ ਲਾਉਣ 'ਤੇ ਉਨ੍ਹਾਂ ਤੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦਾ ਵਿਸ਼ੇਸ਼ ਤੌਰ 'ਤੇ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਅਕਾਲੀ ਦਲ ਦੇ ਸਮਰਥਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਗੁਲਜ਼ਾਰ ਸਿੰਘ ਰਣੀਕੇ ਦਾ ਰਾਜਵਿੰਦਰ ਸਿੰਘ ਧਰਮਕੋਟ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ 'ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਧਰਮਕੋਟ ਨੇ ਆਖਿਆ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਰਾਮ ਸਿੰਘ ਮੈਂਬਰ ਪੰਚਾਇਤ, ਠਾਕਰ ਸਿੰਘ, ਤੇਜਪਾਲ ਸਿੰਘ ਤੇਜੀ ਕਬੱਡੀ ਕੋਚ, ਪਰਮਿੰਦਰ ਸਿੰਘ ਰਾਣਾ, ਹਰਮੰਦਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਸੁਖਮੰਦਰ ਸਿੰਘ, ਗੁਰਪ੍ਰੀਤ ਸਿੰਘ ਮਠਾੜੂ, ਅਮਰਜੀਤ ਸਿੰਘ ਜੀਤਾ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ | ਪੱਪੂ ਰਾਮੂੰਵਾਲਾ ਨੇ ਸੰਬੋਧਨ ਕਰਦਿਆਂ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਰਾਮ ਸਿੰਘ ਸਾਬਕਾ ਮੈਂਬਰ ਪੰਚਾਇਤ ਨੂੰ ਐਸ. ਸੀ. ਵਿੰਗ ਇਕਾਈ ਰਾਮੂੰਵਾਲਾ ਨਵਾਂ ਦਾ ਪ੍ਰਧਾਨ ਤੇ ਠਾਕਰ ਸਿੰਘ ਨੂੰ ਜ਼ਿਲ੍ਹਾ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ |