ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਅੱਜ ਸਥਾਨਕ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਦਸਮੇਸ਼ ਨਗਰ ਮੋਗਾ ਵਿਖੇ ਇਹ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਨਿਰਮਲ ਸਿੰਘ ਨੂਰ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਇਸ ਮੌਕੇ ਗੁਰਬਚਨ ਸਿੰਘ ਸ਼ੇਰਪੁਰੀ ਦੇ ਕਵੀਸ਼ਰੀ ਜਥੇ ਨੇ ਆਪਣੀ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਜਗਤਾਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਜਗਦੇਵ ਸਿੰਘ, ਡਾ. ਹਰਨੇਕ ਸਿੰਘ, ਡਾ. ਰੇਸ਼ਮ ਸਿੰਘ, ਸੁੱਚਾ ਸਿੰਘ ਭਾਊ, ਤਰਲੋਚਨ ਸਿੰਘ, ਹਰਦਿਆਲ ਸਿੰਘ ਸੇਖਾ, ਯਾਦਵਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਲੰਢੇਕੇ, ਅਜਵਿੰਦਰ ਸਿੰਘ ਨੈਸਲੇ, ਭੁਪਿੰਦਰ ਸਿੰਘ, ਗੁਰਚਰਨ ਸਿੰਘ, ਮੰਗਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਸਥਾਨਕ ਸ਼ਹਿਰ ਦੇ ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਸਮਾਗਮ ਵਿਚ ਪੁੱਜੇ ਗੁਰਬਚਨ ਸਿੰਘ ਸ਼ੇਰਪੁਰੀ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਸੁਖਵਿੰਦਰ ਸਿੰਘ ਆਜ਼ਾਦ, ਮਾ. ਹਰਜੀਤ ਸਿੰਘ, ਮੱਖਣ ਸਿੰਘ ਸੋਨਾ, ਤਰਸੇਮ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |