14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਛੇਵਾਂ ਮਹਾਨ ਗੁਰਮਤਿ ਸਮਾਗਮ ਤੇ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਇੰਦਰਗੜ੍ਹ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਕਥਾ ਵਾਚਕ ਭਾਈ ਸੁਖਵਿੰਦਰ ਸਿੰਘ ਭੰਗਾਲਾ ਗੁਰਦੁਆਰਾ ਸ਼ਹੀਦਾਂ ਸ੍ਰੀ ਅੰਮਿ੍ਤਸਰ ਵਾਲਿਆਂ ਨੇ ਭਗਤ ਧੰਨਾ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਮੁੱਖ ਪ੍ਰਬੰਧਕ ਡਾ. ਕਾਰਜ ਸਿੰਘ ਰੇਲ ਕੋਚ ਫੈਕਟਰੀ ਕਪੂਰਥਲਾ, ਪ੍ਰਧਾਨ ਬਹਾਦਰ ਸਿੰਘ, ਰਾਜਵੀਰ ਸਿੰਘ ਸੈਕਟਰੀ, ਜਥੇਦਾਰ ਮੇਜਰ ਸਿੰਘ ਸਟੇਜ ਸੈਕਟਰੀ ਨੇ ਕਥਾ ਵਾਚਕ ਭਾਈ ਸੁਖਵਿੰਦਰ ਸਿੰਘ ਭੰਗਾਲਾ ਨੂੰ ਜੀ ਆਇਆਂ ਆਖਦਿਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਹੁੰਚੀਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਸਮਾਗਮ ਦੌਰਾਨ ਮੁੱਖ ਪ੍ਰਬੰਧਕ ਡਾ. ਕਾਰਜ ਸਿੰਘ ਰੇਲ ਕੋਚ ਫੈਕਟਰੀ ਕਪੂਰਥਲਾ, ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ, ਪ੍ਰਗਟ ਸਿੰਘ ਨੰਬਰਦਾਰ, ਜਗਤਾਰ ਸਿੰਘ ਫੌਜੀ ਖਹਿਰਾ, ਡਾ. ਸੁਰਜੀਤ ਸਿੰਘ, ਮਨਜੀਤ ਸਿੰਘ ਫੌਜੀ ਖਹਿਰਾ, ਪਿ੍ਥੀ ਸਿੰਘ ਸਿੱਧੂਪੁਰੀਆ, ਰਸਾਲ ਸਿੰਘ ਫੌਜੀ ਖਹਿਰਾ, ਗੁਰਿੰਦਰ ਸਿੰਘ ਖਹਿਰਾ, ਰਜਿੰਦਰਪਾਲ ਸਿੰਘ ਭੰਬਾ, ਨਿਸ਼ਾਨ ਸਿੰਘ ਢਿੱਲੋਂ, ਕੁਲਵੰਤ ਰਾਏ ਸ਼ਰਮਾ, ਰਜੇਸ਼ ਕੁਮਾਰ, ਜਸਵੰਤ ਸਿੰਘ ਰਾੜੀਆਂ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚ ਮੈਡਲ ਜੇਤੂ ਖਿਡਾਰੀਆਂ ਦਾ ਵਾਪਸ ਪਰਤਣ 'ਤੇ ਸਵਾਗਤ <br/> ਅਗਲੀ ਖ਼ਬਰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ <br/>
Ad Position 24