ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਪਿੰਡ ਭਿੰਡਰ ਕਲਾਂ ਵਿਖੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਦੀ ਅਗਵਾਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਵੀਰ ਸਿੰਘ ਸੱਤੀ ਸਰਪੰਚ ਜਲਾਲਾਬਾਦ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੋਆਰਡੀਨੇਟਰ ਮੰਦਰ ਸਿੰਘ ਸੰਗਲਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਲੋਕਾਂ ਨੂੰ ਸਰਕਾਰ ਵਲੋਂ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਦੇ ਕੰਮਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਿਆ ਖੇਤਰ ਵਿਚ ਵੱਡੇ ਕਦਮ ਚੁੱਕਦਿਆਂ Tਸਕੂਲ ਆਫ ਐਮੀਨੈਂਸU ਖੋਲ੍ਹੇ ਹਨ ਅਤੇ ਕਰੀਬ 28 ਹਜ਼ਾਰ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਜਾਬ ਭਰ ਵਿਚ 19 ਟੋਲ ਪਲਾਜ਼ੇ ਬੰਦ ਕਰਵਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਸੜਕ ਹਾਦਸਿਆਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ ਜਿਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਗਈਆਂ ਹਨ | ਸਿਹਤ ਖੇਤਰ ਵਿਚ ਸਰਕਾਰ ਵਲੋਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ | ਨਹਿਰਾਂ ਅਤੇ ਸੂਇਆਂ ਨੂੰ ਪੱਕਾ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆ ਗਿਆ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਨਵੇਂ ਖੇਡ ਮੈਦਾਨ ਤਿਆਰ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਗਈ | ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ | ਮਹਿਲਾਵਾਂ ਲਈ ਜਨਰਲ ਵਰਗ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਨੂੰ 1500 ਰੁਪਏ ਦੀ ਮਦਦ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ | ਇਸ ਮੌਕੇ ਸਮਾਜ ਸੇਵੀ ਕੈਪਟਨ ਪ੍ਰਤਾਪ ਸਿੰਘ ਨੇ ਆਗੂਆਂ ਨੂੰ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ, ਸੂਬੇਦਾਰ ਨਾਹਰ ਸਿੰਘ, ਰਾਜਿੰਦਰ ਸਿੰਘ ਰਾਜ, ਜੋਗਿੰਦਰ ਸਿੰਘ ਬੰਦੇਸਾ, ਕੈਪਟਨ ਹਰਨੇਕ ਸਿੰਘ, ਡਾ: ਪੂਰਨ ਸਿੰਘ, ਭੁਪਿੰਦਰ ਸਿੰਘ ਅਕਾਲੀ, ਕਰਨੈਲ ਸਿੰਘ ਭਲਵਾਨ, ਹਰਨੇਕ ਸਿੰਘ ਮੈਂਬਰ ਸਹਿਕਾਰੀ ਸਭਾ, ਮਨਜੀਤ ਸਿੰਘ ਮਨੀ, ਪ੍ਰਧਾਨ ਰਣਜੋਧ ਸਿੰਘ, ਨਛੱਤਰ ਸਿੰਘ ਗੁਰਜੰਟ ਸਿੰਘ ਬੰਦੇਸਾ, ਗੁਰਚਰਨ ਸਿੰਘ ਚਰਨਾ, ਲਖਵਿੰਦਰ ਸਿੰਘ, ਗੁਰਬਚਨ ਸਿੰਘ ਗੱਚੀ, ਦਵਿੰਦਰ ਸਿੰਘ ਪੱਪੂ, ਓਾਕਾਰ ਸਿੰਘ, ਫਤਿਹ ਸਿੰਘ, ਜਗਰਾਜ ਸਿੰਘ, ਬਲਜੀਤ ਸਿੰਘ, ਕੁਲਜੀਤ ਸਿੰਘ, ਪੱਪੂ ਸਿੰਘ, ਰਾਜਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |