16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੰਦੀ ਸਿੰਘਾਂ ਦੀ ਰਿਹਾਈ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਬਹਾਲੀ ਲਈ ਸਿੱਖ ਕੌਮ ਇਕਜੁੱਟ ਹੋਵੇ-ਪੀਰ ਮੁਹੰਮਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਿੱਖ ਕੌਮ ਦੀਆਂ ਭਖਦੀਆਂ ਮੰਗਾਂ ਤੇ ਦੇਸ਼ ਦੇ ਮੌਜੂਦਾ ਲੋਕਤੰਤਰੀ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ | ਉਨ੍ਹਾਂ ਨੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦਾ ਸੱਦਾ ਦਿੱਤਾ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਲੰਮੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ | ਉਨ੍ਹਾਂ ਦੀ ਬਿਨ੍ਹਾਂ ਦੇਰੀ ਰਿਹਾਈ ਸਿੱਖ ਕੌਮ ਦੀ ਇਕ ਅਹਿਮ ਤੇ ਹੱਕੀ ਮੰਗ ਹੈ | ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਮੂਹ ਸਿੱਖ ਕੌਮ ਆਪਣੇ ਨਿੱਜੀ ਮਤਭੇਦ ਭੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟਤਾ ਦਿਖਾਵੇ | ਬਿਆਨ ਵਿਚ ਭਾਈ ਬਲਵੰਤ ਸਿੰਘ ਰਾਜੋਵਾਲਾ ਵਲੋਂ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੀਆਂ ਗਈਆਂ ਚਿੱਠੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ | ਪੀਰ ਮੁਹੰਮਦ ਨੇ ਕਿਹਾ ਕਿ ਭਾਈ ਰਾਜੋਵਾਲਾ ਵਲੋਂ ਉਠਾਏ ਗਏ ਸਵਾਲਾਂ ਅਤੇ ਭਾਵਨਾਵਾਂ ਉੱਤੇ ਗੰਭੀਰਤਾ ਨਾਲ ਵਿਚਾਰ ਕਰਨਾ ਬੇਹੱਦ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਨਾਰੀ ਸ਼ਕਤੀ ਵੰਦਨਾ ਸੰਮੇਲਨ ਨਾਲ ਪ੍ਰਧਾਨ ਮੰਤਰੀ ਨੇ ਵਧਾਇਆ ਔਰਤ ਜਗਤ ਦਾ ਮਾਣ-ਸੰਧੂ <br/> ਅਗਲੀ ਖ਼ਬਰ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਭਿੰਡਰ ਕਲਾਂ ਵਿਖੇ ਸਮਾਗਮ <br/>
Ad Position 24