16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੇਰਾ ਸਮਾਧਾਂ ਅਜੀਤਵਾਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਅਜੀਤਵਾਲ, 14 ਅਪ੍ਰੈਲ (ਹਰਦੇਵ ਸਿੰਘ ਮਾਨ)-ਡੇਰਾ ਸਮਾਧਾਂ ਬਾਬਾ ਖਜਾਨ ਸਿੰਘ ਨਿਰਮਲ ਆਸ਼ਰਮ ਅਜੀਤਵਾਲ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਚੱਲੇ ਗੁਰਬਾਣੀ ਪਾਠਾਂ ਦੀ ਸਮਾਪਤੀ ਉਪਰੰਤ ਅਸਥਾਨ ਦੇ ਹਜ਼ੂਰੀ ਰਾਗੀ ਭਾਈ ਬਿਕਰਮ ਸਿੰਘ ਦੇ ਰਾਗੀ ਜਥੇ ਵਲੋਂ ਆਸਾ ਦੀ ਵਾਰ ਸਮੇਤ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ | ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਬਾਰਾਂਮਾਹਾ ਦੇ ਪਾਠ ਉਪਰੰਤ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਗੁਰਬਾਣੀ ਵਿਚਾਰਾਂ ਦੌਰਾਨ ਬੇਨਤੀ ਕੀਤੀ ਕਿ ਵਿਸਾਖ ਮਾਹ ਰੂਹਾਨੀ ਖ਼ੁਸ਼ਹਾਲੀ ਤੇ ਪ੍ਰਭੂ ਮਿਲਾਪ ਦੇ ਪ੍ਰਤੀਕ ਵਜੋਂ ਹੈ | ਸਾਨੂੰ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਲੜ ਲੱਗ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ | ਖਾਲਸੇ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਜੋਂ ਅਸਥਾਨ ਵਲੋਂ ਸੰਗਤਾਂ ਲਈ ਮਠਿਆਈਆਂ ਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਤੇ ਸੇਵਾਦਾਰਾਂ ਨੇ ਹਾਜ਼ਰੀਆਂ ਲਵਾਈਆਂ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸੰਤ ਮੋਹਨ ਦਾਸ ਸਕੂਲ ਦੀ ਵਿਦਿਆਰਥਣ ਦਾ ਸਨਮਾਨ <br/> ਅਗਲੀ ਖ਼ਬਰ ਨਾਰੀ ਸ਼ਕਤੀ ਵੰਦਨਾ ਸੰਮੇਲਨ ਨਾਲ ਪ੍ਰਧਾਨ ਮੰਤਰੀ ਨੇ ਵਧਾਇਆ ਔਰਤ ਜਗਤ ਦਾ ਮਾਣ-ਸੰਧੂ <br/>
Ad Position 24