ਕਿਸ਼ਨਪੁਰਾ ਕਲਾਂ, 14 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ 'ਚ 2 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹਜੂਰੀ ਰਾਗੀ ਦੇ ਜਥੇ ਨੇ ਕੀਰਤਨ ਕੀਤਾ ਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕੀਤੀ | ਗਿਆਨੀ ਗੁਰਮੇਲ ਸਿੰਘ ਨੇ ਖਾਲਸੇ ਦੇ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਦਿੰਦਿਆਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਪੰਜ ਪਿਆਰਿਆਂ ਦੇ ਇਤਿਹਾਸ ਤੋਂ ਜਾਣੰੂ ਕਰਵਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਵਲੋਂ ਆਈਆ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਧੰਨਵਾਦ ਕੀਤਾ | ਇਸ ਮੌਕੇ ਬਗੀਚਾ ਸਿੰਘ ਔਲਖ, ਪ੍ਰਧਾਨ ਮਹਿੰਦਰ ਸਿੰਘ ਮਾਨ, ਇੰਦਰਜੀਤ ਸਿੰਘ ਹੈਪੀ ਖ਼ਜ਼ਾਨਚੀ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਅਜਮੇਰ ਸਿੰਘ ਮਾਨ, ਅੰਗਰੇਜ਼ ਸਿੰਘ ਮਾਣੀਆਂ, ਮਾਸਟਰ ਸੁਦਰਸ਼ਨ ਸਿੰਘ, ਪੰਚ ਜਸਵਿੰਦਰ ਸਿੰਘ ਔਲਖ, ਇਕਬਾਲ ਸਿੰਘ ਮਾਨ, ਸੁਖਦੇਵ ਸਿੰਘ ਧਾਲੀਵਾਲ, ਅਮਰ ਸਿੰਘ ਗਿੱਲ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਵਾਲੇ, ਹਰਭਜਨ ਸਿੰਘ ਬਾਬਾ, ਰਵਿੰਦਰ ਸਿੰਘ ਰਵੀ ਕੈਨੇਡਾ, ਰਾਜਾ ਮੱਟੂ, ਹਰਜਿੰਦਰ ਸਿੰਘ ਔਲਖ, ਦਰਸ਼ਨ ਸਿੰਘ ਮਾਨ, ਮਿਸਤਰੀ ਗੁਰਦੇਵ ਸਿੰਘ ਕਲਸੀ, ਸਰਬਨ ਸਿੰਘ ਕਲਸੀ, ਗੁਰਪ੍ਰੀਤ ਸਿੰਘ ਮਾਨ ਕੈਨੇਡਾ, ਕੰਤਾ ਭਿੰਡਰ ਆਦਿ ਸੰਗਤਾਂ ਹਾਜ਼ਰ ਸਨ |