16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ.ਐਨ. ਕਾਨਵੈਂਟ ਸਕੂਲ 'ਚ ਵਿਸਾਖੀ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਨੱਥੂਵਾਲਾ ਗਰਬੀ, 14 ਅਪ੍ਰੈਲ (ਨਵਦੀਪ ਸਿੰਘ)-ਵਿਸਾਖੀ ਦੇ ਪਵਿੱਤਰ ਮੌਕੇ 'ਤੇ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ 'ਚ ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਗਤੀ ਭਾਵ ਨਾਲ ਭਾਗ ਲਿਆ | ਪਾਠ ਦੌਰਾਨ ਸਕੂਲ ਦਾ ਮਾਹੌਲ ਬਹੁਤ ਹੀ ਸ਼ਾਂਤ ਤੇ ਅਧਿਆਤਮਿਕ ਬਣ ਗਿਆ | ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਅਰਦਾਸ ਕੀਤੀ ਗਈ ਤੇ ਸਾਰੇ ਸੰਗਤ ਨੂੰ ਪ੍ਰਸ਼ਾਦ ਵੰਡਿਆ ਗਿਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਵਿਦਿਆਰਥੀਆਂ 'ਚ ਸੱਭਿਆਚਾਰਕ ਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੰਕੀਰਤਨ ਦੌਰਾਨ ਸ਼ਰਧਾਲੂਆਂ ਨੇ ਪ੍ਰਭੂ ਦੀ ਮਹਿਮਾ ਦਾ ਗੁਣਗਾਨ ਕੀਤਾ <br/> ਅਗਲੀ ਖ਼ਬਰ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24