16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾ ਵਿਖੇ ਸੰਗਰਾਂਦ ਤੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾਂ ਵਿਖੇ ਸੰਗਰਾਂਦ ਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਲੋਹਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਭਾਈ ਗੁਰਦਾਸ ਜੀ ਦੀਆਂ ਵਾਰਾ ਤੇ ਗੁਰਬਾਣੀ ਸ਼ਬਦਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਹਰ ਜਸ ਸਰਵਣ ਕਰਵਾਇਆ ਗਿਆ | ਢਾਡੀ ਜਥਿਆਂ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਤੇ ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾਂ ਦੇ ਮੈਨੇਜਰ ਰਾਜਪਾਲ ਸਿੰਘ ਵਲੋਂ ਪੁੱਜੀਆਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ 'ਚ ਧਾਰਨ ਕਰਨ ਦੀ ਲੋੜ ਹੈ | ਇਸ ਮੌਕੇ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਪੁੱਜੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਆਪਣੀਆਂ ਹਾਜ਼ਰੀਆਂ ਲਗਵਾਈਆਂ |

Ad Position 22
No active advertisement
ਪਿਛਲੀ ਖ਼ਬਰ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਵਿਸਾਖੀ ਮੌਕੇ ਰੰਗਾਰੰਗ ਸਮਾਗਮ <br/> ਅਗਲੀ ਖ਼ਬਰ ਸੰਕੀਰਤਨ ਦੌਰਾਨ ਸ਼ਰਧਾਲੂਆਂ ਨੇ ਪ੍ਰਭੂ ਦੀ ਮਹਿਮਾ ਦਾ ਗੁਣਗਾਨ ਕੀਤਾ <br/>
Ad Position 24