ਬਾਘਾ ਪੁਰਾਣਾ, 14 ਅਪ੍ਰੈਲ (ਟਿੰਕੂ ਕਾਠਪਾਲ)-ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਡਾ. ਬੀ. ਆਰ ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਨੇ ਇਕੱਠੇ ਹੋ ਕੇ ਡਾ. ਅੰਬੇਡਕਰ ਜੀ ਦੀ ਪ੍ਰਤਿਮਾ 'ਤੇ ਹਾਰ ਅਰਪਿਤ ਕੀਤੇ ਤੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟਾਈ | ਸਮਾਗਮ ਦੀ ਅਗਵਾਈ ਯੂਨੀਅਨ ਦੇ ਚੇਅਰਮੈਨ ਮਾਤਾਦੀਨ, ਪ੍ਰਧਾਨ ਮਨਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਰਾਜ ਕੁਮਾਰ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਵੱਡੀ ਗਿਣਤੀ 'ਚ ਯੂਨੀਅਨ ਦੇ ਮੈਂਬਰ ਤੇ ਸਥਾਨਕ ਨਿਵਾਸੀ ਮੌਜੂਦ ਸਨ | ਸਮਾਗਮ ਦੌਰਾਨ ਸਾਰੇ ਹਾਜ਼ਰੀਨ ਨੇ ਡਾ. ਅੰਬੇਡਕਰ ਜੀ ਦੇ ਜੀਵਨ ਤੇ ਸੰਘਰਸ਼ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਣ ਦਾ ਸੰਕਲਪ ਵੀ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਭਾਰਤ ਦਾ ਸੰਵਿਧਾਨ ਤਿਆਰ ਕਰਕੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ | ਇਸ ਮੌਕੇ ਵਾਈਸ ਪ੍ਰਧਾਨ ਭਾਗ ਮੱਲ ਮਦਨ ਸਿੰਘ, ਪੱਪੂ ਰਾਮ, ਪੱਪੂ ਸਿੰਘ, ਕਾਲਾ ਰਾਮ, ਰਣਜੀਤ ਕੁਮਾਰ, ਸੈਕਟਰੀ ਸੁਰਿੰਦਰਪਾਲ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਸੰਜੂ, ਲਛਮਣ ਸਿੰਘ, ਬੱਬੂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਸਾਰਿਆਂ ਨੇ ਮਿਲ ਕੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ |