16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ਨਾਲ ਐਡਵੋਕੇਟ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇਦਾਰ ਮਾਹਲਾ ਨੇ ਕੀਤਾ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਸੀਨੀਅਰ ਅਕਾਲੀ ਆਗੂ ਜਥੇਦਾਰ ਤਰਸੇਮ ਸਿੰਘ ਰੱਤੀਆਂ ਦੇ ਧਰਮ-ਪਤਨੀ ਸਰਦਾਰਨੀ ਸੁਰਜੀਤ ਕੌਰ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ 'ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਤਰਸੇਮ ਸਿੰਘ ਰੱਤੀਆਂ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਤਾ ਸੁਰਜੀਤ ਕੌਰ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸੇਵਾ ਤੇ ਸਿਮਰਨ ਦੇ ਧਾਰਨੀ ਨੇਕ ਦਿਲ ਸ਼ਖ਼ਸੀਅਤ ਸਨ | ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰ ਤੇ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ | ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਦੁੱਨੇਕੇ, ਜਥੇਦਾਰ ਗੁਰਦੀਪ ਸਿੰਘ ਸਾਬਕਾ ਸਰਪੰਚ ਮਹੇਸ਼ਰੀ, ਪ੍ਰਧਾਨ ਕਰਨੈਲ ਸਿੰਘ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਜਥੇਦਾਰ ਹਰਪ੍ਰੀਤ ਸਿੰਘ, ਦੀਪਇੰਦਰਪਾਲ ਸਿੰਘ ਸੰਧੂ ਸਾਬਕਾ ਕੌਂਸਲਰ, ਸ਼੍ਰੋਮਣੀ ਕਮੇਟੀ ਮੈਂਬਰ ਸੁੱਖ ਹਰਪ੍ਰੀਤ ਸਿੰਘ ਰੋਡੇ, ਪਰਮਜੀਤ ਸਿੰਘ ਤੂਰ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸੰਦੀਪ ਸਿੰਘ ਤੂਰ, ਕੁਲਦੀਪ ਸਿੰਘ ਨੰਬਰਦਾਰ, ਅਮਰਜੀਤ ਸਿੰਘ ਨੰਬਰਦਾਰ, ਸਾਧੂ ਸਿੰਘ ਘੱਲ ਕਲਾਂ, ਪ੍ਰਧਾਨ ਜਗਸੀਰ ਸਿੰਘ ਘੱਲ ਕਲਾਂ, ਡਾ. ਬੋਹੜ ਸਿੰਘ ਰੱਤੀਆਂ, ਪ੍ਰੀਤਮ ਸਿੰਘ ਗੁੱਲੂ, ਗੋਰਾ ਸਿੰਘ ਸੰਧੂ, ਭੁਪਿੰਦਰ ਸਿੰਘ ਵਿਰਕ, ਇੰਦਰਜੀਤ ਸਿੰਘ ਸੰਧੂ, ਗੁਰਤੇਜ ਸਿੰਘ ਘਾਲੀ, ਬਾਬਾ ਬੂਟਾ ਸਿੰਘ, ਰਣਜੀਤ ਸਿੰਘ ਜੀਤ, ਸੁਰਜੀਤ ਸਿੰਘ ਘਾਲੀ, ਜੱਗਾ ਸਿੰਘ ਘੱਲ ਕਲਾਂ ਵੀ ਹਾਜ਼ਰ ਸਨ ਜਿਨ੍ਹਾਂ ਨੇ ਜਥੇਦਾਰ ਤਰਸੇਮ ਸਿੰਘ ਰੱਤੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਸਰਕਾਰੀ ਆਈ.ਟੀ.ਆਈ. ਵਿਚ ਮਨਾਇਆ <br/> ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ <br/>
Ad Position 24