ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਤੇ ਪਿ੍ੰਸੀਪਲ ਕੁਲਵੰਤ ਸਿੰਘ ਤੇ ਡਿਪਟੀ ਡਾਇਰੈਕਟਰ ਹਰੀਸ਼ ਮੋਹਨ ਦੀ ਰਹਿਨੁਮਾਈ ਹੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਕੁਲਵੰਤ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਹਮੇਸ਼ਾ ਮਜ਼ਦੂਰਾਂ ਤੇ ਔਰਤਾਂ ਦੇ ਹੱਕਾਂ ਦਾ ਸਮਰਥਨ ਕੀਤਾ | ਡਾ. ਭੀਮ ਰਾਓ ਅੰਬੇਡਕਰ ਦਲਿਤਾਂ ਦੇ ਮਸੀਹਾ, ਮਹਾਨ ਚਿੰਤਕ, ਸਮਾਜ ਸੁਧਾਰਕ ਤੇ ਪ੍ਰਸਿੱਧ ਅਰਥ-ਸ਼ਾਸਤਰੀ ਸਨ ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਡਾ. ਅੰਬੇਡਕਰ ਨੇ ਪਛੜੇ ਵਰਗਾਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਨ ਵੱਲ ਜ਼ੋਰ ਦਿੱਤਾ ਤਾਂ ਜੋ ਉਹ ਸਮਾਜ ਵਿਚ ਉੱਪਰ ਉੱਠ ਸਕਣ | ਉਨ੍ਹਾਂ ਕਿਹਾ ਡਾ. ਭੀਮ ਰਾਓ ਅੰਬੇਡਕਰ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਸਾਨੂੰ ਸਮਾਜ ਦੇ ਸਾਰੇ ਧਰਮਾਂ ਤੇ ਜਾਤਾਂ ਨੂੰ ਬਰਾਬਰ ਦੇ ਅਧਿਕਾਰ ਦੇ ਕੇ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਸੀਨੀਅਰ ਸਹਾਇਕ ਮਨਜਿੰਦਰ ਸਿੰਘ, ਸੀਨੀਅਰ ਸਹਾਇਕ ਪਲਵਿੰਦਰ ਸਿੰਘ, ਟਰੇਨਿੰਗ ਅਫ਼ਸਰ ਜਸਵਿੰਦਰ ਸਿੰਘ, ਟਰੇਨਿੰਗ ਅਫ਼ਸਰ ਸ਼ਿੰਦਰ ਸਿੰਘ, ਟਰੇਨਿੰਗ ਅਫ਼ਸਰ ਗੁਰਸ਼ਰਨ ਸਿੰਘ ਰਾਊਵਾਲ, ਇੰਸਟਰਕਟਰ ਪਵਨ ਕੁਮਾਰ, ਇੰਸਟਰਕਟਰ ਪਰਵਿੰਦਰ ਸ਼ਰਮਾ, ਸੀਨੀਅਰ ਸਹਾਇਕ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਖਿਆਰਥੀ ਹਾਜ਼ਰ ਸਨ |