16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਕਸਫੋਰਡ ਸਕੂਲ ਦੇ ਵਿਹੜੇ 'ਚ ਮਨਾਇਆ ਵਿਸਾਖੀ ਦਾ ਤਿਉਹਾਰ ਤੇ ਡਾ. ਅੰਬੇਡਕਰ ਜੈਅੰਤੀ

Ad Position 21
repet_subhas-goyals [Copy P29]
ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਮਨਾਏ ਵਿਸਾਖੀ ਦੇ ਤਿਉਹਾਰ ਦੀ ਝਲਕ | ਅਜੀਤ ਤਸਵੀਰ <br/> 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ 'ਚ ਦੇਸ਼ ਦੇ ਹਰ ਪਵਿੱਤਰ ਦਿਹਾੜੇ, ਦਿਵਸ, ਤਿਉਹਾਰ ਨੂੰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਇਸ ਸੰਸਥਾ 'ਚ ਖ਼ਾਲਸੇ ਦੇ ਸਾਜਨਾ ਦਿਵਸ ਅਤੇ ਡਾ. ਅੰਬੇਡਕਰ ਜੈਅੰਤੀ ਨੂੰ ਬੜੀ ਹੀ ਸ਼ਰਧਾ ਅਤੇ ਚਾਅ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਦੌਰਾਨ ਸ਼ੁਰੂ ਹੋਏ ਰੰਗਾਰੰਗ ਪ੍ਰੋਗਰਾਮ ਦਾ ਆਗਮਨ ਸ਼ਬਦ ਵਾਹਿਗੁਰੂ ਸਿਮਰਨ ਨਾਲ ਹੋਇਆ | ਇਸ ਸਮੇਂ ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਪੇਸ਼ ਕੀਤੇ ਗਏ | ਗਿੱਧਾ ਭੰਗੜਾ ਪੇਸ਼ ਕਰਦੇ ਵਿਦਿਆਰਥੀਆਂ ਨੇ ਤਾਂ ਸਾਰਾ ਪੰਡਾਲ ਹੀ ਝੂਮਣ ਲਾ ਦਿੱਤਾ | ਨਰਸਰੀ ਜਮਾਤ ਦੇ ਨੰਨ੍ਹੇ ਵਿਦਿਆਰਥੀਆਂ ਨੇ ਫੈਂਸੀ ਡਰੈਸ 'ਚ ਸਭ ਦਾ ਮਨ ਮੋਹ ਲਿਆ | ਇਸ ਸਮੇਂ ਖ਼ਾਲਸਾ ਪੰਥ ਨੂੰ ਸਮਰਪਿਤ ਇਕ ਕਵੀਸ਼ਰੀ ਤੇ ਡਾ. ਅੰਬੇਡਕਰ ਜੈਅੰਤੀ ਦੇ ਯੋਗਦਾਨ ਨੂੰ ਇਕ ਗੀਤ ਵਿਚ ਪੇਸ਼ ਕੀਤਾ ਗਿਆ | ਪ੍ਰੋਗਰਾਮ ਉਦੋਂ ਸਿਖਰ 'ਤੇ ਪਹੁੰਚ ਗਿਆ ਜਦੋਂ ਨਿਹੰਗ-ਸਿੰਘਾਂ ਦੀ ਪੁਸ਼ਾਕ 'ਚ ਸਜੇ ਵਿਦਿਆਰਥੀਆਂ ਨੇ ਗਤਕੇ ਦੀ ਪੇਸ਼ਕਾਰੀ ਕੀਤੀ | ਗੁਰਸਿੱਖੀ ਬਾਣੇ 'ਚ ਸਜੇ ਵਿਦਿਆਰਥੀਆਂ ਨੇ ਗਤਕੇ 'ਚ ਅਨੇਕਾਂ ਹੀ ਦਿਲ ਕੰਬਾਊ ਜੌਹਰ ਵਿਖਾਏ | ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਕੋਰੀਉਗਰਾਫ਼ੀ ਵੀ ਪੇਸ਼ ਕੀਤੀ ਗਈ | ਪ੍ਰੋਗਰਾਮ ਦੇ ਅੰਤ 'ਚ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਵਿਰਸੇ ਵਿਚ ਮਿਲੇ ਹਨ ਤੇ ਅਸੀਂ ਬਹੁਤ ਭਾਗਾਂ ਵਾਲੇ ਹਾਂ ਕਿ ਅਸੀਂ ਇਕ ਅਮੀਰ ਵਿਰਸੇ ਦੇ ਮਾਲਕ ਹਾਂ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਦਾ ਸੁਨੇਹਾ ਦਿੱਤਾ ਤੇ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਐਕਟੀਵਿਟੀ 'ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲਾਂ ਨੂੰ ਖ਼ਤਮ ਕਰਨ ਦੀ ਤਿਆਰੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ ਹੋਏ ਹਨ-ਜ਼ਿਲ੍ਹਾ ਪ੍ਰਧਾਨ ਭੁੱਲਰ <br/>
Ad Position 24