ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਉਤਸ਼ਾਹ ਤੇ ਰੌਣਕ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿਚ ਸਾਰਾ ਮਾਹੌਲ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆਇਆ | ਸਾਰੇ ਵਿਦਿਆਰਥੀ ਚਮਕਦਾਰ ਪੀਲੇ ਰੰਗ ਦੇ ਸੁੰਦਰ ਪਹਿਰਾਵਿਆਂ ਵਿਚ ਸਕੂਲ ਪਹੁੰਚੇ | ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੇ ਗੱਭਰੂਆਂ ਅਤੇ ਮੁਟਿਆਰਾਂ ਦੇ ਰੂਪ ਵਿਚ ਸਜੇ ਇਹ ਬੱਚੇ ਬਹੁਤ ਹੀ ਪਿਆਰੇ ਅਤੇ ਦਿਲਕਸ਼ ਲੱਗ ਰਹੇ ਸਨ | ਚੇਅਰਮੈਨ ਸੁਭਾਸ਼ ਪਲਤਾ ਤੇ ਡਾਇਰੈਕਟਰ ਸ਼ਿਵਾਨੀ ਗੁਪਤਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਸਾਡਾ ਮੁੱਖ ਮਕਸਦ ਹੈ | ਅੱਜ ਬੱਚਿਆਂ ਨੇ ਨਾ ਸਿਰਫ਼ ਮੌਜ-ਮਸਤੀ ਕੀਤੀ, ਸਗੋਂ ਪੰਜਾਬੀ ਸਭਿਆਚਾਰ ਅਤੇ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਹਾਸਲ ਕੀਤੀ | ਸਕੂਲ ਦਾ ਸਟਾਫ਼ ਅਤੇ ਬੱਚੇ ਬੇਹੱਦ ਖ਼ੁਸ਼ ਨਜ਼ਰ ਆਏ ਅਤੇ ਪ੍ਰੋਗਰਾਮ ਦੀ ਸਮਾਪਤੀ ਬਹੁਤ ਹੀ ਯਾਦਗਾਰੀ ਰਹੀ |