ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਿਸਾਖੀ ਦਿਹਾੜੇ ਦੇ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਲੇਖ ਤੇ ਗੀਤ ਪੇਸ਼ ਕੀਤੇ ਤੇ ਖ਼ੁਸ਼ੀ ਵਿਚ ਗਿੱਧਾ ਭੰਗੜਾ ਪਾ ਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਵਿਦਿਆਰਥੀ ਆਪਣੇ ਘਰਾਂ ਤੋਂ ਵੱਖ-ਵੱਖ ਕਿਸਮਾਂ ਦੇ ਖਾਣੇ ਤੇ ਮਿਠਾਈਆਂ ਬਣਾ ਕੇ ਲਿਆਏ ਜਿਸ ਨੂੰ ਆਪਸ ਵਿਚ ਵੰਡ ਕੇ ਖਾਧਾ | ਅੰਤ ਵਿਚ ਪਿ੍ੰਸੀਪਲ ਨਿਸ਼ਾ ਅਰੋੜਾ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਦੱਸਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਕੀਤੀ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮਠਿਆਈਆਂ ਵੱਡੀਆਂ ਗਈਆਂ |