17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਡਿਪਟੀ ਕਮਿਸ਼ਨਰ ਤੇ ਹੋਰ ਹਸਤੀਆਂ ਸ਼ਰਧਾ ਦੇ ਫੁੱਲ ਭੇਟ ਕੀਤੇ <br/>

Ad Position 21
No active advertisement
ਅਜੀਤ ਡੈਸਕ 15-04-2026
ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਤਰਫ਼ੋਂ ਇਕ ਸੰਖੇਪ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਫੁੱਲ ਮਾਲਾਵਾਂ ਭੇਟ ਕਰ ਕੇ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਕੁਲਵੰਤ ਸਿੰਘ, ਸੁਪਰਡੈਂਟ ਗਰੇਡ-1 ਜੋਗਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰ ਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿਚ ਪਰੋਇਆ ਅਤੇ ਉਨ੍ਹਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਚੜ੍ਹਦੀ ਕਲਾ ਸੰਸਥਾ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਧਾਰਮਿਕ ਕਿਤਾਬਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ <br/>
Ad Position 24