10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਫੂਡ ਸੇਫਟੀ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫੂਡ ਸੇਫਟੀ ਵਿਭਾਗ ਮੋਗਾ ਦੀ ਟੀਮ ਵਲੋਂ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਬਾਘਾ ਪੁਰਾਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਹੋਟਲਾਂ 'ਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ | ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਦ ਪਦਾਰਥ ਉਪਲਬਧ ਕਰਵਾਉਣਾ ਤੇ ਗੈਰ-ਮਿਆਰੀ ਸਮਗਰੀ ਦੀ ਵਿੱਕਰੀ 'ਤੇ ਰੋਕ ਲਗਾਉਣਾ ਸੀ | ਚੈਕਿੰਗ ਦੌਰਾਨ ਟੀਮ ਵਲੋਂ ਵੱਖ-ਵੱਖ ਬੇਕਰੀਆਂ, ਕਨਫੈਕਸ਼ਨਰੀਆਂ ਤੇ ਮਿਲਕ ਪਲਾਂਟਾਂ ਦੀ ਜਾਂਚ ਕੀਤੀ ਗਈ | ਇਸ ਤੋਂ ਇਲਾਵਾ, ਫਾਸਟ ਫੂਡ ਆਉਟਲੈਟ ਦੀ ਵੀ ਚੈਕਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਸਫਾਈ ਤੇ ਸੁਰੱਖਿਆ ਮਿਆਰਾਂ ਦੀ ਪਾਲਨਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ | ਫਤਿਹਗੜ੍ਹ ਕੋਰੋਟਾਣਾ ਇਲਾਕੇ ਵਿਚ ਇਕ ਹੋਟਲ ਦੀ ਜਾਂਚ ਕਰਕੇ ਲੱਡੂਆਂ ਦਾ ਸੈਂਪਲ ਲਿਆ ਗਿਆ | ਟੀਮ ਵਲੋਂ ਜਲੰਧਰ ਤੋਂ ਆ ਰਹੀ ਆਈਸਕ੍ਰੀਮ ਸਪਲਾਈ ਕਰਨ ਵਾਲੀ ਗੱਡੀ ਨੂੰ ਵੀ ਚੈੱਕ ਕੀਤਾ ਗਿਆ ਜਿਸ 'ਚੋਂ ਦੋ ਆਈਸਕ੍ਰੀਮ ਦੇ ਸੈਂਪਲ ਲਏ ਗਏ | ਸਾਰੇ ਇਕੱਠੇ ਕੀਤੇ ਗਏ ਸੈਂਪਲ ਸਟੇਟ ਫੂਡ ਲੈਬਾਰਟਰੀ ਖਰੜ ਵਿਖੇ ਜਾਂਚ ਲਈ ਭੇਜੇ ਗਏ ਹਨ | ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਫੂਡ ਸੇਫਟੀ ਅਫਸਰ ਡਾਕਟਰ ਯੋਗੇਸ਼ ਗੋਇਲ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਨਿਯਮਾਂ ਤੇ ਮਿਆਰਾਂ ਦੀ ਪੂਰੀ ਪਾਲਨਾ ਕਰਨ |

Ad Position 22
No active advertisement
ਪਿਛਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਨੇ ਦਸਵੀਂ ਦੇ ਨਤੀਜੇ 'ਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਰਣਜੀਤ ਸਿੰਘ ਸਰਗੋਧੀਆ ਨਮਿਤ ਕੀਰਤਨ ਤੇ ਅੰਤਿਮ ਅਰਦਾਸ 17 ਅਪ੍ਰੈਲ <br/>
Ad Position 24