ਕਿਸ਼ਨਪੁਰਾ ਕਲਾਂ, 15 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੀ.ਬੀ.ਐਸ.ਈ. ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਦੇ ਵਿਦਿਆਰਥੀਆਂ ਨੇ ਫਿਰ ਤੋਂ ਬਾਜ਼ੀ ਮਾਰੀ ਹੈ ਤੇ ਨਤੀਜਾ 100 ਫੀਸਦੀ ਰਿਹਾ | ਨਤੀਜੇ ਵਿਚ ਹਰਗੁਣੰਜਣ ਕੌਰ ਨੇ 98. 2 ਫੀਸਦੀ ਅੰਕ ਲੈ ਕੇ ਪਹਿਲਾ, ਜੰਨਤ ਚਾਵਲਾ 97.6 ਫੀਸਦੀ ਅੰਕ ਲੈ ਕੇ ਦੂਸਰਾ ਤੇ ਸਨਵੀ ਕੱਕੜ ਨੇ 97.1 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ 95 ਫੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਮਾਪਿਆਂ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੀ ਮਿਹਨਤ ਨੇ ਅੱਜ ਇਹ ਸਿਹਰਾ ਸਾਡੇ ਸਿਰ ਬੰਨਿ੍ਹਆਂ ਹੈ | ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਵੀ ਮਾਪਿਆਂ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |