10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਹੇਮਕੁੰਟ ਸਕੂਲ ਦੇ ਐਨ.ਸੀ.ਸੀ ਕੈਡਿਟਸ ਨੇ ''ਨਸ਼ਾ ਮੁਕਤ ਪੰਜਾਬ ਵਾਕਥਾਨ'' 'ਚ ਲਿਆ ਭਾਗ <br/>

Ad Position 21
No active advertisement
ਅਜੀਤ ਡੈਸਕ 16-04-2026
ਕੋਟ ਈਸੇ ਖਾਂ, 15 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਰਾਹੀਂ ਉਲੰਪਿਕ ਐਸੋਸੀਏਸ਼ਨ ਵਲੋਂ ''ਨਸ਼ਾ ਮੁਕਤ ਪੰਜਾਬ'' ਮੁਹਿੰਮ ਅਧੀਨ ਮੋਗਾ ਵਿਖੇ ਇਕ ਵਿਸ਼ਾਲ ਵਾਕਥਾਨ ਦਾ ਆਯੋਜਨ ਕੀਤਾ ਗਿਆ | ਜਿਸ ਦਾ ਮਕਸਦ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਤੇ ਲੋਕਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਸੀ | ਜਿਸ ਵਿਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ | ਖ਼ਾਸ ਤੌਰ 'ਤੇ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਤੇ ਐਨ.ਐੱਸ.ਐੱਸ ਵਲੰਟੀਅਰਜ਼ ਨੇ ਐਨ.ਸੀ.ਸੀ ਏ.ਐਨ.ਓ. ਸਿਮਰਨਜੀਤ ਕੌਰ, ਮਹੇਸ਼ ਕੁਮਾਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਮੀਰ ਸਿੰਘ, ਮੈਡਮ ਸੁਰਿੰਦਰ ਕੌਰ, ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਰੈਲੀ ਦੌਰਾਨ ਨਸ਼ਾ ਮੁਕਤੀ ਦੇ ਹੱਕ ਵਿਚ ਜਾਗਰੂਕਤਾ ਫੈਲਾਈ | ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ 'ਚ ਯੋਗਾ ਅਤੇ ਕਸਰਤਾਂ ਵੀ ਕੀਤੀਆਂ ਗਈਆਂ, ਜਿਸ ਨਾਲ ਸਿਹਤਮੰਦ ਜੀਵਨ ਦੀ ਮਹੱਤਤਾ ਉੱਭਰੀ | ਇਸ ਦੌਰਾਨ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਗੰਭੀਰ ਸਮੱਸਿਆ ਹੈ, ਜੋ ਨੌਜਵਾਨ ਪੀੜ੍ਹੀ ਨੂੰ ਪ੍ਰਭਾਵਿਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਭ ਨੂੰ ਮਿਲ ਕੇ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵਚਨ ਲਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਹੋਰਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨਗੇ | ਵਾਕਥਨ ਦੇ ਸਮਾਪਤ ਹੋਣ ਉਪਰੰਤ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਉਨ੍ਹਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਟੀਫਿਕੇਟ ਵੀ ਵੰਡੇ ਗਏ | ਅੰਤ 'ਚ ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ | ਹੇਮਕੰੁਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਰਮਨਜੀਤ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੀਆਂ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣ ਨਾਲ ਭਵਿੱਖ ਲਈ ਚੰਗੀ ਸਮਝ ਦਾ ਵਿਕਾਸ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ 'ਚ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ <br/>
Ad Position 24