10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖਾਲਸਾ ਗਰਲਜ਼ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿੱਦਿਆ ਦੇ ਖੇਤਰ 'ਚ ਸੇਵਾਵਾਂ ਨਿਭਾਅ ਰਹੇ ਖਾਲਸਾ ਗਰਲਜ਼ ਹਾਈ ਸਕੂਲ ਮੋਗਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਜਿਸ ਵਿਚ ਅੰਜਲੀ ਨੇ 568/600 (95 ਫੀਸਦੀ) ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਨਵਪ੍ਰੀਤ ਕੌਰ ਨੇ 554/600 (92 ਫੀਸਦੀ) ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਬਲਜਿੰਦਰ ਨੇ 547/600 (91 ਫੀਸਦੀ) ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਗੁਰਜੀਤ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ | ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਗੁਰਦੁਆਰਾ ਜਨੇਰ ਵਿਖੇ ਹੋਏ ਨਤਮਸਤਕ <br/>
Ad Position 24