ਮੋਗਾ, 15 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਥਾਣਾ ਮਹਿਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਮਿਲੀ ਸੂਚਨਾ ਦੇ ਆਧਾਰ 'ਤੇ ਬੁੱਘੀਪੁਰਾ ਚੌਕ ਤੋਂ ਲੁਹਾਰਾ ਨੂੰ ਜਾਂਦੇ ਮੁੱਖ ਮਾਰਗ 'ਤੇ ਸਥਿਤ ਹੋਟਲ ਡੈਵਲ ਜੋਨ 'ਤੇ ਛਾਪੇਮਾਰੀ ਕੀਤੀ ਤੇ ਉਥੋਂ ਲੜਕੀਆਂ ਸਮੇਤ ਸੱਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਹ ਹੋਟਲ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦਾ ਹੈ ਤੇ ਪੁਲਿਸ ਵਲੋਂ ਉਸ 'ਤੇ ਵੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਹੋਟਲ ਮਾਲਕ ਦੂਸਰੇ ਜ਼ਿਲਿ੍ਹਆਂ ਤੋਂ ਔਰਤਾਂ ਤੇ ਨਾਬਾਲਗ ਲੜਕੀਆਂ ਲਿਆ ਕੇ ਮੋਟੀ ਰਕਮ ਬਦਲੇ ਦੇਹ ਵਪਾਰ ਲਈ ਗ੍ਰਾਹਕਾਂ ਨੂੰ ਸਪਲਾਈ ਕਰਦੇ ਸਨ | ਇਸ ਮੌਕੇ ਹੋਰ ਗਿ੍ਫ਼ਤਾਰ 6 ਵਿਅਕਤੀਆਂ 'ਤੇ ਥਾਣਾ ਮਹਿਣਾ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ |